ਚੰਡੀਗੜ੍ਹ,ਲੁਧਿਆਣਾ- ਪੰਜਾਬ ਦੇ ਉੱਦਮੀ ਕੀ ਰਾਜ 'ਚ ਬਿਜਲੀ ਸੰਕਟ ਤੋਂ ਪ੍ਰੇਸ਼ਾਨ ਹੋ ਕੇ ਦੂਜੇ ਰਾਜਾਂ ਦਾ ਰਸਤਾ ਭਾਲ ਰਹੇ ਹਨ। ਇਹ ਸਵਾਲ ਪੰਜਾਬ ਦੇ ਉਦਯੋਗਪਤੀਆਂ ਦੇ ਇਕ ਦਲ ਵਲੋਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਆਨਾਥ ਨਾਲ ਮੁਲਾਕਾਤ ਤੋਂ ਉੱਠਿਆ ਹੈ। ਯੋਗੀ ਆਦਿੱਤਆਨਾਥ ਨੇ ਪੰਜਾਬ ਦੇ ਉਦਮੀਆਂ ਨੂੰ ਇਕ ਵੱਡੀ ਪੇਸ਼ਕਸ਼ ਕਰਦਿਆਂ ਉਨ੍ਹਾਂ ਨੂੰ ਕਿਫਾਇਤੀ ਦਰਾਂ 'ਤੇ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਦੇ ਇਕ ਨਿੱਜੀ ਹੋਟਲ ’ਚ ਲੱਗੀ ਭਿਆਨਕ ਅੱਗ
ਯੋਗੀ ਆਦਿੱਤਿਆਨਾਥ ਨੇ ਪੰਜਾਬ ਦੇ ਉਦਯੋਗਾਂ ਨੂੰ ਨਿਵੇਸ਼ ਕਰਨ ਲਈ ਸੱਦਾ ਦਿੱਤਾ
ਯੋਗੀ ਆਦਿੱਤਿਆਨਾਥ ਨੇ ਪੰਜਾਬ ਦੇ ਉੱਦਮੀਆਂ ਨੂੰ ਉੱਤਰ ਪ੍ਰਦੇਸ਼ 'ਚ ਇੰਡਸਟਰੀ ਲਗਾਉਣ 'ਤੇ ਵਧੀਆ ਸਹੂਲਤਾਂ, ਸਿੰਗਲ ਵਿੰਡੋ ਕਲੀਅਰੈਂਸ ਅਤੇ ਨਿਰੰਤਰ ਬਿਜਲੀ ਸਪਲਾਈ ਦੇ ਨਾਲ ਘਟ ਸਰਕਾਰੀ ਖਰਚਿਆਂ ਦਾ ਬਲੂਪ੍ਰਿੰਟ ਦਿੱਤਾ ਅਤੇ ਆਪਣੇ ਰਾਜ 'ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਉਦਯੋਗਪਤੀਆਂ ਦੀ ਸੋਮਵਾਰ ਨੂੰ ਇਸ ਸਬੰਧ 'ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ- KLF ਦੇ ਨਿਸ਼ਾਨੇ 'ਤੇ ਰਵਨੀਤ ਸਿੰਘ ਬਿੱਟੂ, ਪੁਲਸ ਨੇ ਸੁਰੱਖਿਆ ਕੀਤੀ ਮਜਬੂਤ (ਵੀਡੀਓ)
ਫੈਡਰੇਸ਼ਨ ਆਫ ਇੰਡਸਟ੍ਰੀਅਲ ਅਤੇ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਉਦਯੋਗਪਤੀ ਜੋ ਯੋਗੀ ਆਦਿੱਤਿਆਨਾਥ ਨੂੰ ਮਿਲੇ ਉਨ੍ਹਾਂ 'ਚ (ਗੁਰਮੀਤ ਸਿੰਘ ਕੁਲਾਰ), ਫੈਡਰੇਸ਼ਨ ਆਫ ਡਾਇੰਗ ਫੈਕਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਟੀ.ਆਰ. ਮਿਸ਼ਰਾ ਅਤੇ ਹੋਰ ਉੱਦਮੀ ਸ਼ਾਮਲ ਸਨ। ਕੁਲਾਰ ਨੇ ਦੱਸਿਆ ਕਿ ਯੋਗੀ ਆਦਿੱਤਿਆਨਾਥ ਨੇ ਪੰਜਾਬ ਦੇ ਉੱਦਮੀਆਂ ਨੂੰ ਉੱਤਰ ਪ੍ਰਦੇਸ਼ 'ਚ ਨਿਵੇਸ਼ ਕਰਨ ਦਾ ਸੱਦਾ ਦਿੰਦੇ ਹੋਏ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਉਣ ਦੇਣ ਦੀ ਗੱਲ ਕਹੀ। ਇਸ ਦੇ ਨਾਲ ਹੀ ਨਿਵੇਸ਼ ਕਰਨ 'ਤੇ ਸਰਕਾਰੀ ਪ੍ਰਕਿਰਿਆਵਾਂ ਨੂੰ ਉਨ੍ਹਾਂ ਦੀ ਨਿਗਰਾਨੀ 'ਚ ਤਤਕਾਲ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ।
KLF ਦੇ ਨਿਸ਼ਾਨੇ 'ਤੇ ਰਵਨੀਤ ਸਿੰਘ ਬਿੱਟੂ, ਪੁਲਸ ਨੇ ਸੁਰੱਖਿਆ ਕੀਤੀ ਮਜਬੂਤ (ਵੀਡੀਓ)
NEXT STORY