ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਸਰਹੰਦ ਰੋਡ 'ਤੇ ਸਥਿਤ ਹੋਟਲ ਸਨਰਾਈਜ਼ ਦੇ ਕੋਲ ਸਥਿਤ ਉਸ ਵੇਲੇ ਗੰਭੀਰ ਹੋ ਗਈ ਜਦੋਂ ਇਕ ਟਰੱਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਟਰੱਕ ਮਿੰਟਾਂ ਵਿਚ ਹੀ ਸੜ ਕੇ ਸੁਆਹ ਹੋ ਗਿਆ। ਅੱਗ ਦੀ ਘਟਨਾ ਦਾ ਪਤਾ ਲੱਗਣ 'ਤੇ ਲੋਕਾਂ ਵਲੋਂ ਤੁਰੰਤ ਇਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ "ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ਉੱਪਰ ਕਾਬੂ ਪਾਇਆ ਪਰ ਅੱਗ ਇੰਨੀ ਭਿਆਨਕ ਸੀ ਕਿ ਟਰੱਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਣਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।
ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ
NEXT STORY