ਹੁਸ਼ਿਆਰਪੁਰ (ਸੰਜੀਵ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਤਿੰਨ ਦਿਨਾਂ ਅੰਦਰ ਤਿੰਨ ਹਾਦਸੇ ਵਾਪਰਨ ਕਾਰਨ ਤਿੰਨ ਵਿਅਕਤੀ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਤਾਜ਼ਾ ਹਾਦਸਾ ਬੀਤੀ ਰਾਤ ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਬਡੇਸਰੋਂ ਨੇੜੇ ਟਰੱਕ ਅਤੇ 18 ਟਾਇਰੀ ਟਰਾਲੇ ਵਿਚਕਾਰ ਵਾਪਰਿਆ, ਜਿਸ ਵਿੱਚ ਟਰਾਲੇ ਦੇ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਜਾਣਕਾਰੀ ਅਨੁਸਾਰ 18 ਟਾਇਰੀ ਟਰਾਲਾ ਸੈਲਾ ਖੁਰਦ ਦੀ ਪੇਪਰ ਮਿਲ ਤੋਂ ਕਾਗਜ਼ ਲੈ ਕੇ ਅਹਿਮਦਾਬਾਦ ਵੱਲ ਜਾ ਰਿਹਾ ਸੀ, ਜਦਕਿ ਦੂਜਾ ਟਰੱਕ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਆ ਰਿਹਾ ਸੀ। ਜਿਵੇਂ ਹੀ ਦੋਵੇਂ ਵਾਹਨ ਉਕਤ ਸਥਾਨ 'ਤੇ ਪਹੁੰਚੇ ਤਾਂ ਉਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟਰਾਲਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ
ਮ੍ਰਿਤਕ ਦੀ ਪਛਾਣ ਜੀਵਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਸੈਲਾ ਖੁਰਦ ਵਜੋਂ ਹੋਈ ਹੈ। ਥਾਣਾ ਗੜ੍ਹਸ਼ੰਕਰ ਤੋਂ ਏਐਸਆਈ ਰਵਿਸ਼ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭੇਜ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
NEXT STORY