ਬਟਾਲਾ (ਸੈਂਡੀ) : ਬੀਤੀ ਰਾਤ ਲਾਈਟਾਂ ਵਾਲੇ ਚੌਂਕ ਸ੍ਰੀ ਹਰਗੋਬਿੰਦਪੁਰ ਵਿਖੇ ਸੜਕ ਕਿਨਾਰੇ ਖੜ੍ਹੇ ਟਰੱਕ ਵਿਚ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ ਸਵਰਨ ਸਿੰਘ ਨੇ ਦੱਸਿਆ ਕਿ ਪਲਵਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਮਾੜੀ ਪੰਨਵਾ ਜੋ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਗੁਰਦੁਆਰਾ ਮੰਝ ਸਾਹਿਬ ਤੋਂ ਮੇਲਾ ਦੇਖ ਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ ਕਿ ਅਚਾਨਕ ਉਸ ਨੂੰ ਅੱਗੋਂ ਆ ਰਹੇ ਕਿਸੇ ਵਾਹਨ ਦੀਆਂ ਲਾਈਟਾਂ ਦੀ ਰੋਸ਼ਨੀ ਪਈ। ਜਿਸ ਨਾਲ ਉਸਦਾ ਸਕੂਟਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਿਆ ਅਤੇ ਉਸਦੀ ਮੌਕੇ 'ਤੇ ਮੌਤ ਹੋ ਗਈ।
ਏ. ਐਸ. ਆਈ. ਨੇ ਦੱਸਿਆ ਕਿ ਪਿੰਡ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਦੇ ਬਿਆਨਾਂ 'ਤੇ ਟਰੱਕ ਡਰਾਇਵਰ ਖਿਲਾਫ ਧਾਰਾ 304, 427, 279 ਤਹਿਤ ਕੇਸ ਦਰਜ ਕਰ ਲਿਆ ਹੈ।
ਮਲੇਸ਼ੀਆ ਤੋਂ ਪਰਤੇ ਤਿੰਨ ਨੌਜਵਾਨਾਂ ਨੇ ਟਰੈਵਲ ਏਜੰਟ 'ਤੇ ਲਗਾਏ ਠੱਗੀ ਦੇ ਗੰਭੀਰ ਦੋਸ਼
NEXT STORY