ਲੁਧਿਆਣਾ (ਅਨਿਲ): ਕ੍ਰਾਈਮ ਬ੍ਰਾਂਚ ਦੀ ਪੁਲਸ ਟੀਮ ਨੇ ਬੀਤੀ ਰਾਤ ਥਾਣਾ ਮਿਹਰਬਾਨ ਦੇ ਇਲਾਕੇ ਵਿਚੋਂ ਇਕ ਟਰੱਕ ਨੂੰ ਕਾਬੂ ਕਰਕੇ ਉਸ ਵਿਚੋਂ 55 ਕਿੱਲੋ ਚੂਰਾ ਪੋਸਤ ਦੇ ਨਾਲ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਕੜਿਆਨਾ ਖੁਰਦ ਦੇ ਕੋਲ ਮੌਜੂਦ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ (ਵੀਡੀਓ)
ਇਸੇ ਦੌਰਾਨ ਸਾਹਮਣੇ ਤੋਂ ਇਕ ਟਰੱਕ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਟੀਮ ਨੇ ਉਕਤ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 55 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਸੁਖਦੇਵ ਸਿੰਘ ਲੱਡੂ ਵਾਸੀ ਲੱਖੋਵਾਲ ਕਲਾਂ ਅਤੇ ਲਵਪ੍ਰੀਤ ਸਿੰਘ ਲਵਲੀ ਵਾਸੀ ਹਰਿਆਣਾ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਵੱਲੋਂ ਭਵਕੀਰਤ ਮਾਮਲੇ 'ਚ ਇਕ ਹੋਰ ਐਨਕਾਊਂਟਰ, ਇਕ ਕਿਡਨੈਪਰ ਨੂੰ ਬੀਤੇ ਦਿਨੀਂ ਹੀ ਕੀਤਾ ਸੀ ਢੇਰ
NEXT STORY