ਰੂਪਨਗਰ, (ਵਿਜੇ)- ਰੂਪਨਗਰ-ਚੰਡੀਗੜ੍ਹ ਰਾਸ਼ਟਰੀ ਰਾਜ ਮਾਰਗ 'ਤੇ ਰਾਤ 10.30 ਵਜੇ ਦੇ ਕਰੀਬ ਇਕ ਤੇਜ਼ ਰਫਤਾਰ ਟਰੱਕ ਅਚਾਨਕ ਡਿਵਾਈਡਰ ਨਾਲ ਟਕਰਾ ਕੇ ਰਸਤੇ 'ਚ ਹੀ ਪਲਟ ਗਿਆ, ਜਿਸ ਨਾਲ ਟਰੱਕ ਚਾਲਕ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਨੇੜੇ ਦੇ ਢਾਬੇ 'ਤੇ ਮੌਜੂਦ ਵਿਅਕਤੀਆਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਰੂਪਨਗਰ ਲਿਆਂਦਾ ਗਿਆ। ਜ਼ਖਮੀ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਨਿਵਾਸੀ ਰਸੂਲਪੁਰ, ਬਸੀ ਪਠਾਣਾ ਸ੍ਰੀ ਫਤਿਹਗੜ੍ਹ ਸਾਹਿਬ ਵਜੋਂ ਹੋਈ ਅਤੇ ਉਹ ਚੰਡੀਗੜ੍ਹ ਤੋਂ ਸਾਮਾਨ ਉਤਾਰ ਕੇ ਨਾਲਾਗੜ੍ਹ ਵੱਲ ਜਾ ਰਿਹਾ ਸੀ।
ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
NEXT STORY