ਬਟਾਲਾ (ਸੈਂਡੀ) - ਵੀਰਵਾਰ ਦੇਰ ਸ਼ਾਮ ਡੇਰਾ ਰੋਡ ਤੇ ਇਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਬਜ਼ੁਰਗ ਵਿਅਕਤੀ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਵਰਣ ਸਿੰਘ (65ਸਾਲ) ਪੁੱਤਰ ਬਾਵਾ ਸਿੰਘ ਵਾਸੀ ਵਿੰਝਵਾਂ , ਜਿਸ ਦੀ ਪਿੰਡ 'ਚ ਇਕ ਕਰਿਆਨੇ ਦੀ ਦੁਕਾਨ ਹੈ ਅਤੇ ਅੱਜ ਇਹ ਬਟਾਲੇ ਤੋਂ ਸਾਮਾਨ ਲੈ ਕੇ ਆਪਣੀ ਮੋਪਡ ਤੇ ਸਵਾਰ ਹੋ ਕਿ ਵਾਪਸ ਪਿੰਡ ਨੂੰ ਜਾ ਰਿਹਾ ਸੀ, ਕਿ ਦਾਣਾ ਮੰਡੀ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਟਰੱਕ ਡਰਾਇਵਰ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਨਾਲ ਇਹ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਟਰੱਕ ਡਰਾਇਵਰ ਮੌਕੇ ਤੋਂ ਫਰਾਰ ਹੋ ਗਿਆ।
ਐਕਟਿਵਾ ਸਕੂਟਰੀ ਤੇ ਬੂਲਟ ਮੋਟਰਸਾਇਕਲ ਦੀ ਟੱਕਰ, ਇਕ ਦੀ ਮੌਤ, ਤਿੰਨ ਗੰਭੀਰ ਜ਼ਖਮੀ
NEXT STORY