ਦੇਵੀਗਡ਼੍ਹ (ਜ. ਬ.)- ਸੀਨੀਅਰ ਪੁਲਸ ਕਪਤਾਨ ਮਨਦੀਪ ਸਿੰਘ ਸਿੱਧੂ ਦੇ ਆਦੇਸ਼ਾਂ ਅਨੁਸਾਰ ਅਤੇ ਡੀ. ਐੈੈੱਸ. ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਮੁਖੀ ਜੁਲਕਾਂ ਇੰਸ. ਗੁਰਪ੍ਰੀਤ ਸਿੰਘ ਭਿੰਡਰ ਅਤੇ ਪੁਲਸ ਚੌਕੀ ਰੋਹਡ਼ ਜਗੀਰ ਦੇ ਇੰਚਾਰਜ ਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣਾ ਜੁਲਕਾਂ ਦੀ ਪੁਲਸ ਨੇ ਟਾਂਗਰੀ ਨਦੀ ਦੇ ਬੰਨ੍ਹ ’ਤੇ ਨੇਡ਼ੇ ਹਰੀਗਡ਼੍ਹ ਨੇਡ਼ੇ ਇਕ ਨਾਕਾਬੰਦੀ ਦੌਰਾਨ ਵੱਖ-ਵੱਖ ਥਾਵਾਂ ਤੋਂ ਟਰੱਕਾਂ ਅਤੇ ਟਰੈਕਟਰਾਂ ਵਿਚੋਂ ਬੈਟਰੇ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜੁਲਕਾਂ ਇੰਸ. ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਥਾਣਾ ਜੁਲਕਾਂ ਦੀ ਪੁਲਸ ਨੇ ਇਕ ਕੁਆਇਲਸ ਗੱਡੀ ਨੰਬਰ ਪੀ ਬੀ 11 ਆਰ 0979 ਅਤੇ ਇਕ ਮੋਟਰਸਾਈਕਲ ਨੰਬਰ ਪੀ ਬੀ 11 ਸੀ 9666 ’ਤੇ ਕੁਝ ਸ਼ੱਕੀ ਲੋਕ ਆ ਰਹੇ ਸਨ। ਜਦੋਂ ਇਸ ਗੱਡੀ ਨੂੰ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਚੈੈੱਕ ਕੀਤਾ ਗਿਆ ਤਾਂ ਗੱਡੀ ਦੀ ਤਲਾਸ਼ੀ ਦੌਰਾਨ ਉਸ ਵਿਚੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਬੈਟਰੇ ਤੇ ਬੈਟਰੀਆਂ ਬਰਾਮਦ ਹੋਈਆਂ ਹਨ। ਫਡ਼ੇ ਗਏ ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨ ਕੁਮਾਰ ਉਰਫ ਸ਼ੰਟੀ ਪੁੱਤਰ ਰਾਮ ਪਾਲ, ਬੰਟੀ ਪੁੱਤਰ ਮਹਿੰਦਰ ਸਿੰਘ ਅਤੇ ਟਿੱਪਾ ਪੁੱਤਰ ਸਾਧਾ ਰਾਮ ਵਾਸੀ ਛੰਨਾ ਥਾਣਾ ਜੁਲਕਾਂ ਵਜੋਂ ਹੋਈ। ਇਨ੍ਹਾਂ ਖਿਲਾਫ ਧਾਰਾ 379 ਤੇ 411 ਤਹਿਤ ਮੁਕੱਦਮਾ ਨੰਬਰ 82 ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
2 ਚਾਲੂ ਭੱਠੀਆਂ, 80 ਲਿਟਰ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 3 ਦੋਸ਼ੀ ਫਡ਼ੇ
ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਜੁਲਕਾਂ ਪੁਲਸ ਨੇ ਪਿੰਡ ਹਾਜੀਪੁਰ ਦੇ ਸੁਖਵਿੰਦਰ ਸਿੰਘ ਉਰਫ ਸ਼ਿੰਦਰ ਸਿੰਘ ਪੁੱਤਰ ਚਰਨ ਸਿੰਘ ਤੋਂ 40 ਲਿਟਰ ਲਾਹਣ, ਇਸੇ ਤਰ੍ਹਾਂ ਸੁਖਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਹਾਜੀਪੁਰ ਤੋਂ ਚਾਲੂ ਭੱਠੀ, 40 ਲਿਟਰ ਲਾਹਣ ਤੇ 3 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਭੁਪਿੰਦਰ ਸਿੰਘ ਉਰਫ ਘੋਗਾ ਪੁੱਤਰ ਮੱਘਰ ਸਿੰਘ ਪਿੰਡ ਜੋਧਪੁਰ ਤੋਂ 24 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕੀਤੀਆਂ ਹਨ। ਇਨ੍ਹਾਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਹਿਰ ’ਚੋਂ 2 ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ
NEXT STORY