ਜਲੰਧਰ (ਵੈੱਬ ਡੈਸਕ)- ਪਾਕਿਸਤਾਨ ਵੱਲੋਂ ਭਾਰਤ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਜਿਸ ਦੀਆਂ ਕੁਝ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ। ਇਸੇ ਤਰ੍ਹਾਂ ਹੀ ਅੱਜ ਸਵੇਰ ਤੋਂ ਜਲੰਧਰ ਦੇ ਬਸਤੀ ਦਾਨਿਸ਼ਮੰਦਾ ਵਿਚ ਡਰੋਨ ਹਮਲਾ ਹੋਣ ਦੀ ਖ਼ਬਰ ਵਾਇਰਲ ਹੋ ਰਹੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਜਲੰਧਰ ਵਿਚ ਅੱਜ ਸਵੇਰੇ ਪਿੰਡ ਨਾਹਲਾਂ ਵਿਖੇ ਧਮਾਕਾ ਹੋਇਆ ਸੀ, ਜਿੱਥੋਂ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਮਲਬਾ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਸਤੀ ਦਾਨਿਸ਼ਮੰਦਾ ਦੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਸੀ, ਜਿਸ ਵਿਚ ਇਕ ਜਗ੍ਹਾ ਤੋਂ ਧੂੰਆਂ ਉੱਠਦਾ ਨਜ਼ਰ ਆ ਰਿਹਾ ਸੀ ਅਤੇ ਇਸ ਨੂੰ ਡਰੋਨ ਹਮਲੇ ਦਾ ਨਾਂ ਦਿੱਤਾ ਗਿਆ। ਇਸ ਦੀ ਅਸਲ ਸੱਚਾਈ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਸਾਹਮਣੇ ਲਿਆਂਦੀ ਗਈ ।

ਇਹ ਵੀ ਪੜ੍ਹੋ: ਜਲੰਧਰ 'ਚ ਹੋ ਰਹੇ ਲਗਾਤਾਰ ਧਮਾਕੇ, Red Alert ਜਾਰੀ, DC ਨੇ ਲੋਕਾਂ ਨੂੰ ਕੀਤੀ ਮੁੜ ਅਪੀਲ
ਕਮਿਸ਼ਨਰੇਟ ਪੁਲਸ ਵੱਲੋਂ ਇਕ ਬਿਆਨ ਜਾਰੀ ਕਰਕੇ ਦੱਸਿਆ ਗਿਆ ਹੈ ਦਾਨਿਸ਼ਮੰਦਾਂ ਵਿਚ ਡਰੋਨ ਹਮਲਾ ਹੋਣ ਦੀ ਖ਼ਬਰ ਬਿਲਕੁਲ ਝੂਠੀ ਹੈ। ਦਾਨਿਸ਼ਮੰਦਾ ਵਿਚ ਡਰੋਨ ਨਾਲ ਹਮਲਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਪੁਲਸ ਨੇ ਉੱਥੇ ਜਾ ਕੇ ਤਸਦੀਕ ਕੀਤਾ ਤਾਂ ਪਤਾ ਲੱਗਾ ਕਿ ਕੂੜੇ ਦੇ ਢੇਰ ਨੂੰ ਅੱਗ ਲੱਗੀ ਹੋਈ ਸੀ, ਜਿਸ ਨੂੰ ਡਰੋਨ ਅਟੈਕ ਦਾ ਨਾਂ ਦੇ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨ ਭਾਰੀ! ਇਨ੍ਹਾਂ 13 ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੋਈ ਵੀ ਅਜਿਹੀ ਝੂਠੀ ਅਫ਼ਵਾਹ ਨਾ ਫੈਲਾਈ ਜਾਵੇ। ਕੋਈ ਵੀ ਅਜਿਹੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਨ ਤੋਂ ਪਹਿਲਾਂ ਉਸ ਦੀ ਜਾਂਚ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਚੀਜ਼ ਨਜ਼ਰ ਆਉਂਦੀ ਹੈ ਤਾਂ ਤੁਰੰਤ 112 ਜਾਂ ਫਿਰ ਇਸ ਤੋਂ ਇਲਾਵਾ ਪੁਲਸ ਕੰਟਰੋਲ ਰੂਮ ਨੰਬਰ 112 ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੰਟਰੋਲ ਰੂਮ ਦੇ ਨੰਬਰ 0181-2224417 'ਤੇ ਵੀ ਸੂਚਨਾ ਦਿੱਤੀ ਜਾਵੇ। ਬੰਬਨੂਮਾ ਚੀਜ਼ ਦੇ ਕੋਲ ਨਾ ਜਾਇਆ ਜਾਵੇ ਅਤੇ ਪੁਲਸ ਨੂੰ ਇਸ ਦੀ ਇਤਲਾਹ ਦਿੱਤੀ ਜਾਵੇ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਵੀ Red Alert ਕੁਝ ਮਿੰਟਾਂ 'ਚ ਹੀ ਖ਼ਤਮ
NEXT STORY