ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਭਰਤਗੜ੍ਹ-ਰੂਪਨਗਰ ਕੌਮੀ ਮਾਰਗ ’ਤੇ ਪਿੰਡ ਸਰਸਾ ਨੰਗਲ ਨਜ਼ਦੀਕ ਦੁਪਹਿਰ ਬਾਅਦ ਇਕ ਕਾਰ ਚਾਲਕ ਵੱਲੋਂ ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਉਸ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਵਿਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਤੋਂ ਇਲਾਵਾ ਇਕ ਔਰਤ ਸਮੇਤ ਦੋ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਇਲਾਜ ਲਈ ਮੁੱਢਲੇ ਸਿਹਤ ਕੇਂਦਰ ਭਰਤਗੜ੍ਹ ਵਿਖੇ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਰੂਪਨਗਰ ਲਈ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਭੇਤਭਰੇ ਹਾਲਾਤਾਂ 'ਚ ਕੁੜੀ ਦੀ ਹੋਈ ਮੌਤ ਦੇ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਦਰਜ ਹੋਈ FIR
ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ.ਐੱਸ.ਆਈ. ਸੀਤਾ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਰਸਾ ਨੰਗਲ ਨਜ਼ਦੀਕ ਇਕ ਕਾਰ ਚਾਲਕ ਵੱਲੋਂ ਆਵਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ਵਿਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਜਿਸ ਕਾਰਨ ਕਾਰ ਵਿਚ ਸਵਾਰ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਭਰਤਗੜ੍ਹ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਇਕ ਔਰਤ ਦੀ ਮੌਕੇ ’ਤੇ ਮੌਤ ਹੋ ਚੁੱਕੀ ਹੈ।
ਇਸ ਹਾਦਸੇ ਬਾਰੇ ਭਰਤਗੜ੍ਹ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੋ ਸਰਸਾ ਨੰਗਲ ਵਿਖੇ ਹਾਦਸਾ ਵਾਪਰਿਆ ਹੈ ਉਸ ਵਿਚ ਜਿਸ ਔਰਤ ਦੀ ਮੌਤ ਹੋਈ ਹੈ ਉਸ ਦੀ ਪਹਿਚਾਣ ਪੁਸ਼ਪਾ ਵਜੋਂ ਹੋਈ ਹੈ ਅਤੇ ਜ਼ਖਮੀਆਂ ਬਾਰੇ ਹਾਲੇ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਇਹ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਉਕਤ ਜ਼ਖਮੀ ਅਤੇ ਮ੍ਰਿਤਕ ਔਰਤ ਦੇ ਰਿਸ਼ਤੇਦਾਰ ਆ ਰਹੇ ਹਨ ਉਸ ਤੋਂ ਬਾਅਦ ਹੀ ਜ਼ਖਮੀਆਂ ਦੀ ਸਹੀ ਪਹਿਚਾਣ ਹੋ ਸਕੇਗੀ।
ਇਹ ਵੀ ਪੜ੍ਹੋ- ਦਾਦੇ-ਪੋਤੀ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ 'ਚ ਵੜ ਗਈ ਸਕੂਟਰੀ ਤੇ ਸੀਟਾਂ 'ਤੇ ਖਿੱਲਰ ਗਈਆਂ ਲਾ.ਸ਼ਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੇਤਭਰੇ ਹਾਲਾਤਾਂ 'ਚ ਕੁੜੀ ਦੀ ਹੋਈ ਮੌਤ ਦੇ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਦਰਜ ਹੋਈ FIR
NEXT STORY