ਚੰਡੀਗੜ੍ਹ : ਅਕਤੂਬਰ ਦਾ ਮਹੀਨਾ ਚੜ੍ਹਦੇ ਹੀ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ ਲੱਗ ਗਈਆਂ ਹਨ ਕਿਉਂਕਿ ਇਸ ਮਹੀਨੇ ਤਿਉਹਾਰ ਹੋਣ ਕਾਰਨ ਕਾਫੀ ਜ਼ਿਆਦਾ ਛੁੱਟੀਆਂ ਆ ਰਹੀਆਂ ਹਨ। ਦਰਅਸਲ ਹੁਣ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਸਾਲ 2025 ਦੇ ਛੁੱਟੀਆਂ ਦੇ ਕੈਲੰਡਰ ਮੁਤਾਬਕ ਮੰਗਲਵਾਰ ਮਤਲਬ ਕਿ 7 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਹਾੜਾ ਹੈ, ਜਿਸ ਕਾਰਨ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 4 ਦਿਨ ਬੇਹੱਦ ਭਾਰੀ! ਖੁੱਲ੍ਹੇ ਫਲੱਡ ਗੇਟ ਤੇ ਛੁੱਟੀਆਂ ਰੱਦ, ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ
ਇਸ ਦਿਨ ਸਾਰੇ ਸਰਕਾਰੀ/ਅਰਧ ਸਰਕਾਰੀ ਦਫ਼ਤਰ ਅਤੇ ਸਮੂਹ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਬੁੱਧਵਾਰ ਮਤਲਬ ਕਿ 8 ਅਕਤੂਬਰ ਨੂੰ ਵੀ ਸਰਕਾਰੀ ਛੁੱਟੀ ਰਹਿਣ ਵਾਲੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਕਰ 'ਤੀ ਬੇਹੱਦ ਸਖ਼ਤੀ
ਦਰਅਸਲ ਇਸ ਦਿਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਹੈ ਅਤੇ ਇਹ ਛੁੱਟੀ ਫਿਲਹਾਲ ਸਿਰਫ ਮੁਲਾਜ਼ਮਾਂ ਲਈ ਹੈ ਕਿਉਂਕਿ ਇਹ ਛੁੱਟੀ ਰਾਖਵੀਂ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਇਸ ਛੁੱਟੀ ਨੂੰ ਵੀ ਜਨਤਕ ਐਲਾਨਿਆ ਜਾ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ, ਡਾਕਟਰਾਂ ਨੇ ਇਸ ਖ਼ਤਰੇ ਦੀ ਦਿੱਤੀ ਚੇਤਾਵਨੀ
NEXT STORY