ਚੰਡੀਗੜ੍ਹ (ਪਾਲ)- ਸੋਮਵਾਰ ਦੇਰ ਰਾਤ ਮੌਸਮ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਮੰਗਲਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਵੀ ਦਰਜ ਕੀਤਾ ਗਿਆ। ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਰਾਤ ਦੇ ਪਾਰੇ ਵਿਚ ਗਿਰਾਵਟ ਦਰਜ ਕੀਤੀ ਗਈ ਸੀ। 17 ਦਸੰਬਰ ਨੂੰ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ ਸੀ, ਜੋ ਸੀਜ਼ਨ ਦਾ ਸਭ ਤੋਂ ਘੱਟ ਪਾਰੇ ਦਾ ਰਿਕਾਰਡ ਹੈ।
ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ
ਦੂਜੇ ਪਾਸੇ ਮੰਗਲਵਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 18.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਘੱਟ ਸੀ। ਨਾਲ ਹੀ ਇਹ ਤਾਪਮਾਨ ਹੁਣ ਤਕ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਹੈ। ਸਵੇਰੇ 8.30 ਵਜੇ ਵਿਜੀਬਿਲਟੀ 100 ਮੀਟਰ ਰਿਕਾਰਡ ਕੀਤੀ ਗਈ ਅਤੇ ਘੱਟੋ-ਘੱਟ ਤਾਪਮਾਨ 7.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨ ਸ਼ਹਿਰ ਵਿਚ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਦਿਨ ਵੇਲੇ ਅਾਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਵਿਭਾਗ ਮੁਤਾਬਕ ਇਸ ਸਮੇਂ ਮੌਸਮ ਖੁਸ਼ਕ ਚੱਲ ਰਿਹਾ ਹੈ। ਫਿਲਹਾਲ ਘੱਟੋ-ਘੱਟ ਪਾਰੇ ’ਚ ਕੋਈ ਵੱਡੀ ਗਿਰਾਵਟ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਪਿਓ ਨਾਲ ਮੰਦਰ ਜਾ ਰਹੀ ਧੀ ਹੋਈ 'ਅਗਵਾ'! ਫਿਰ ਕੁੜੀ ਦੀ ਵਾਇਰਲ ਹੋਈ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ
ਅੱਗੇ ਮੌਸਮ ਕਿਵੇਂ ਰਹੇਗਾ
- ਬੁੱਧਵਾਰ ਆਸਮਾਨ ਸਾਫ਼ ਰਹਿਣ ਨਾਲ ਧੁੰਦ ਪੈਣ ਦੇ ਆਸਾਰ ਹਨ। ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਹੋ ਸਕਦਾ ਹੈ।
- ਵੀਰਵਾਰ ਵੀ ਧੁੰਦ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 20 ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹੇਗਾ।
- ਸ਼ੁੱਕਰਵਾਰ ਧੁੰਦ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਤਕ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਭੰਬਲਭੂਸਾ: ਸਕੂਲਾਂ ਦੇ ਸਮੇਂ ਬਾਰੇ CM ਦੇ ਟਵੀਟ ਤੇ ਵਿਭਾਗ ਦੇ ਪੱਤਰ 'ਚ ਵਖਰੇਵਾਂ, ਕਿਸ ਵੇਲੇ ਹੋਵੇਗੀ ਛੁੱਟੀ?
NEXT STORY