ਚੰਡੀਗੜ੍ਹ- ਨਸ਼ੇ ਦੀ ਹਾਲਤ 'ਚ ਲੜਕੀ ਨੇ ਸੋਮਵਾਰ ਸ਼ਾਮ ਨੂੰ ਖੜ੍ਹੀ ਇਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇ ਕਾਰਾਂ ਨੁਕਸਾਨੀਆਂ ਗਈਆਂ। ਇਸ ਤੋਂ ਬਾਅਦ ਲੜਕੀ ਨੇ ਉਥੇ ਕਾਫੀ ਹੰਗਾਮਾ ਕੀਤਾ, ਜਿਸ ਕਾਰਨ ਲੋਕਾਂ ਨੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਜਦੋਂ ਵੂਮੈਨ ਹੈਲਪਲਾਈਨ ਦੀਆਂ ਮਹਿਲਾ ਕਰਮਚਾਰੀਆਂ ਮੌਕੇ 'ਤੇ ਪਹੁੰਚੀਆਂ ਤਾਂ ਨਸ਼ੇ 'ਚ ਧੁੱਤ ਲੜਕੀ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਉਨ੍ਹਾਂ ਨਾਲ ਹੱਥਾਪਾਈ ਵੀ ਕੀਤੀ। ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕੀਤਾ ਅਤੇ ਥਾਣੇ ਲੈ ਗਏ। ਉਸ ਤੋਂ ਬਾਅਦ ਸਿਵਿਲ ਹਸਪਤਾਲ 'ਚ ਉਸ ਦਾ ਮੈਡੀਕਲ ਕਰਵਾਇਆ ਗਿਆ, ਜਿਸ 'ਚ ਨਸ਼ਾ ਕਰਨ ਦੀ ਪੁਸ਼ਟੀ ਹੋਈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਯੂਥ ਕਾਂਗਰਸੀਆਂ ਤੇ ਪੁਲਸ 'ਚ ਧੱਕਾ-ਮੁੱਕੀ (ਦੇਖੋ ਤਸਵੀਰਾਂ)
NEXT STORY