ਅੰਮ੍ਰਿਤਸਰ(ਜ. ਬ.)- ਸ੍ਰੀ ਹਰਿਮੰਦਰ ਸਾਹਿਬ ਦੀ ਘੰਟਾ ਘਰ ਦੇ ਨਾਲ ਲੱਗਦੀ ਸਕੱਤਰੇਤ ਸ੍ਰੀ ਅਕਾਲ ਤਖਤ ਵਾਲੀ ਬਾਹੀ, ਜਿੱਥੇ ਸੰਗਤ ਵੱਲੋਂ ਕਈ ਸਾਲਾਂ ਤੋਂ ਲੰਗਰ ਲਾਇਆ ਜਾਂਦਾ ਸੀ ਅਤੇ ਜੋ ਪਿਛਲੇ ਦਿਨੀਂ ਕਾਰਸੇਵਾ ਵਾਲੇ ਬਾਬਾ ਭੂਰੀ ਵਾਲਿਆਂ ਵੱਲੋਂ ਜੋੜਾ ਘਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਆਦੇਸ਼ਾਂ ਨਾਲ ਡੇਗ ਦਿੱਤੀ ਗਈ ਸੀ, ਵੱਲੋਂ ਖੋਦਾਈ ਕਰਦੇ ਸਮੇਂ ਇਕ ਸੁਰੰਗ ਮਿਲੀ ਹੈ। ਕਾਰਸੇਵਾ ਵਾਲੇ ਬਾਬਿਆਂ ਨੇ ਉਕਤ ਸੁਰੰਗ ਨੂੰ ਬੰਦ ਕਰ ਦਿੱਤਾ ਪਰ ਸਿੱਖ ਸਦਭਾਵਨਾ ਦਲ ਦੇ ਭਾਈ ਬਲਦੇਵ ਸਿੰਘ ਵਡਾਲਾ ਨੇ ਇਸ ਦਾ ਵਿਰੋਧ ਕੀਤਾ ਅਤੇ ਕੰਮ ਨੂੰ ਬੰਦ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਇਟਲੀ : ਪਰਿਵਾਰ ਨੂੰ ਵਿਦੇਸ਼ ਘੁਮਾਉਣ ਦੇ ਸੁਫ਼ਨੇ ਰਹਿ ਗਏ ਅਧੂਰੇ, ਸੜਕ ਹਾਦਸੇ ’ਚ ਪੰਜਾਬੀ ਵਿਅਕਤੀ ਦੀ ਮੌਤ
ਸੂਚਨਾ ਮਿਲਦੇ ਹੀ ਮੌਕੇ ’ਤੇ ਪੁੱਜੇ ਐੱਸ. ਡੀ. ਐੱਮ.-1 ਵਿਕਾਸ ਹੀਰਾ ਨੇ ਦੱਸਿਆ ਕਿ ਖੋਦਾਈ ਦੇ ਸਮੇਂ ਇਕ ਸੁਰੰਗ ਮਿਲੀ ਹੈ, ਜਿਸ ਦਾ ਕੁੱਝ ਧਾਰਮਿਕ ਜਥੇਬੰਦੀਆਂ ਨੇ ਵਿਰੋਧ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਕਿਸੇ ਦੀ ਵੀ ਧਾਰਮਿਕ ਭਾਵਨਾ ਨੂੰ ਠੇਸ ਨਹੀਂ ਪਹੁੰਚਾਈ ਜਾਵੇਗੀ। ਫਿਲਹਾਲ ਕੰਮ ਬੰਦ ਕਰਵਾ ਕੇ ਏਰੀਆ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾਵੇਗੀ, ਜੋ ਵੀ ਮਿਲਿਆ ਉਸ ’ਤੇ ਅਮਲ ਕੀਤਾ ਜਾਵੇਗਾ ਅਤੇ ਸਾਰੀ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ’ਤੇ ਦੇਖੋ ਕੀ ਬੋਲੇ ‘ਹਰੀਸ਼ ਰਾਵਤ’ (ਵੀਡੀਓ)
ਪਹਿਲਾਂ ਵੀ ਅਕਾਲੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਇਮਾਰਤਾਂ ਦੇ ਪੁਰਾਤਨ ਰੂਪ ਨੂੰ ਕੀਤਾ ਖਤਮ : ਭਾਈ ਰਣਜੀਤ ਸਿੰਘ
ਇਸ ਸਬੰਧੀ ਸਿੱਖ ਯੂਥ ਫੈੱਡਰੇਸ਼ਨ ਦੇ ਸੀਨੀਅਰ ਉਪ-ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਬਹੁਤ ਸਮਾਂ ਪਹਿਲਾਂ ਵੀ ਅਕਾਲੀ ਸਰਕਾਰ ਸਮੇਂ ਬਾਜ਼ਾਰ ਮਾਈ ਸੇਵਾ ’ਚ ਕੁਝ ਪੁਰਾਤਨ ਸੁਰੰਗਾਂ ਮਿਲੀਆਂ ਸਨ, ਜਿਸ ਨੂੰ ਉਨ੍ਹਾਂ ਨੇ ਖਤਮ ਕਰ ਦਿੱਤਾ ਅਤੇ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਮੇਂ-ਸਮੇਂ ਪੁਰਾਤਨ ਇਮਾਰਤਾਂ ਦੇ ਰੂਪ ਜਿਵੇਂ ਚਮਕੌਰ ਦੀ ਗੜੀ ’ਚ ਠੰਡਾ ਬੁਰਜ, ਸਰਹਿੰਦ ਦੀ ਦੀਵਾਰ, ਗੁਰਦੁਆਰਾ ਤਰਨਤਾਰਨ ਸਾਹਿਬ ਦੀ ਦਰਸ਼ਨੀ ਡਿਓੜੀ ਜੋ ਕੰਵਰ ਨੌਂ ਨੇਹਾਲ ਸਿੰਘ ਨੇ ਬਣਵਾਈ ਸੀ, ਦੀ ਪੁਰਾਤਨਤਾ ਖਤਮ ਕਰ ਦਿੱਤੀ ਗਈ ਹੈ। ਇਹ ਜਦੋਂ ਵੀ ਹੋਇਆ ਕਾਰਸੇਵਾ ਵਾਲੇ ਬਾਬਿਆਂ ਦੀ ਮਿਲੀਭੁਗਤ ਨਾਲ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਰਸੇਵਾ ਅਸਲ ’ਚ ਹੁਣ ਕਾਰਸੇਵਾ ਨਹੀਂ ਉਜਾੜ ਸੇਵਾ ਬਣ ਚੁੱਕੀ ਹੈ ਅਤੇ ਸ਼੍ਰੋਮਣੀ ਕਮੇਟੀ ਹੀ ਇਨ੍ਹਾਂ ਬਾਬਿਆਂ ਨੂੰ ਸਾਰੇ ਹੱਕ ਹਕੂਕ ਦੇ ਕੇ ਇਤਿਹਾਸਕ ਇਮਾਰਤਾਂ ਦੀ ਪੁਰਾਤਨਤਾ ਨੂੰ ਖਤਮ ਕਰੀ ਜਾ ਰਹੀ ਹੈ।
12 ਸਾਲਾ ਬੱਚੇ ਦੀ ਤਲਾਬ 'ਚ ਡੁੱਬਣ ਕਾਰਨ ਮੌਤ
NEXT STORY