ਅੰਮ੍ਰਿਤਸਰ (ਸੰਜੀਵ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੁਰੱਖਿਆ ਗਾਰਡ ਅਤੇ ਵਿਦਿਆਰਥੀਆਂ ਵਿਚਕਾਰ ਬੀਤੀ ਰਾਤ ਹੋਈ ਲੜਾਈ ਨੂੰ ਲੈ ਕੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਵਿਦਿਆਰਥੀਆਂ ਨੇ ਧਰਨਾ ਦਿੱਤਾ ਅਤੇ ਉਕਤ ਗਾਰਡ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਲੜਾਈ ਉਦੋਂ ਸ਼ੁਰੂ ਹੋਈ ਜਦੋਂ ਹੋਸਟਲ ਦੇ ਦੋ ਵਿਦਿਆਰਥੀ ਰਾਤ ਨੂੰ ਖਾਣਾ ਖਾਣ ਜਾ ਰਹੇ ਸਨ। ਵਿਦਿਆਰਥੀਆਂ ਦੀ ਮੋਟਰਸਾਈਕਲ ਪਾਰਕਿੰਗ ਨੂੰ ਲੈ ਕੇ ਸੁਰੱਖਿਆ ਗਾਰਡ ਨਾਲ ਬਹਿਸ ਹੋ ਗਈ। ਵਿਦਿਆਰਥੀ ਜੁਝਾਰ ਸਿੰਘ ਦੇ ਅਨੁਸਾਰ ਸੁਰੱਖਿਆ ਗਾਰਡ ਨੇ ਗਲਤ ਪਾਰਕਿੰਗ ਦਾ ਦੋਸ਼ ਲਗਾਉਂਦੇ ਹੋਏ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਇਸ ਦੌਰਾਨ ਗਾਰਡ ਨੇ ਵਿਦਿਆਰਥੀਆਂ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀਆਂ ਪੱਗਾਂ ਵੀ ਉਤਾਰ ਦਿੱਤੀਆਂ। ਵਿਦਿਆਰਥੀ ਜਸਕਰਨ ਸਿੰਘ ਨੇ ਦੱਸਿਆ ਕਿ ਰਾਤ ਨੂੰ ਹੋਸਟਲ ਜਾਂਦੇ ਸਮੇਂ ਇੱਕ ਹੋਰ ਘਟਨਾ ਵਾਪਰੀ, ਜਿਸ ਵਿਚ ਸੁਰੱਖਿਆ ਗਾਰਡ ਨੇ ਉਸ ਵਿਦਿਆਰਥੀ ਦੀ ਪੱਗ ਉਤਾਰ ਦਿੱਤੀ। ਘਟਨਾ ਤੋਂ ਬਾਅਦ ਦੋਵਾਂ ਧਿਰਾਂ ਦੇ ਲੋਕ ਇਕੱਠੇ ਹੋ ਗਏ। ਇਸ ਘਟਨਾ ਦੇ ਵਿਰੋਧ ਵਿੱਚ ਵਿਦਿਆਰਥੀ ਸੰਗਠਨ ਦੀ ਅਗਵਾਈ ਹੇਠ ਜੀ. ਐੱਨ. ਡੀ. ਯੂ. ਗੇਟ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ- ਤਰਨਤਾਰਨ ਪੁਲਸ ਵੱਲੋਂ ਫਰਜ਼ੀ ਐਨਕਾਊਂਟਰ! ਸਜ਼ਾ ਭੁਗਤਣਗੇ 2 ਅਫ਼ਸਰ
ਵਿਦਿਆਰਥੀਆਂ ਨੇ ਸਬੰਧਤ ਸੁਰੱਖਿਆ ਗਾਰਡ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ, ਜਦਕਿ ਹੁਣ ਤੱਕ ਜੀ. ਐੱਨ. ਡੀ. ਯੂ. ਪ੍ਰਬੰਧਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਵਿਦਿਆਰਥੀਆਂ ਅਨੁਸਾਰ ਉਨ੍ਹਾਂ ਦਾ ਇਹ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਸਿੱਧ ਨੀਤੀ ਸਲਾਹਕਾਰ ਸਿਧਾਰਥ ਸ਼ੰਕਰ ਸ਼ਰਮਾ ਇੰਟਰਨੈਸ਼ਨਲ ਯੂਨੀਵਰਸਿਟੀ ਤੋਂ PHD ਨਾਲ ਸਨਮਾਨਤ
NEXT STORY