ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਦਾਣਾ ਮੰਡੀ 'ਚ ਇਕ ਟਰੱਕ ਡਰਾਈਵਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਟਰੱਕ ਡਰਾਈਵਰ ਫ਼ਰਮਾਨ ਅਲੀ ਪੁੱਤਰ ਅਲੀਨ ਹੁਸੈਨ ਵਾਸੀ ਮੁਰਾਦਾਬਾਦ ਉੱਤਰ ਪ੍ਰਦੇਸ਼ ਆਪਣੇ ਟਰੱਕ ਵਿਚ ਬਾਰਦਾਨੇ ਦਾ ਸਾਮਾਨ ਲੈ ਕੇ ਦਾਣਾ ਮੰਡੀ ਵਿਚ ਲੈ ਕੇ ਆਇਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਕਾਂਗਰਸ ਪਾਰਟੀ ਨੇ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢੇ 2 ਲੀਡਰ
ਇਸ ਦੌਰਾਨ ਸਾਮਾਨ ਉਤਾਰਦੇ ਹੋਏ ਉਸ ਨੂੰ ਕਰੰਟ ਲੱਗ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਫ਼ਰਮਾਨ ਅਲੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭਿਜਵਾ ਦਿੱਤਾ ਗਿਆ ਹੈ ਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਟਰੋਲ ਪੰਪ ਦੇ ਮਾਲਕ ਨਾਲ 17 ਲੱਖ ਤੋਂ ਵੱਧ ਦੀ ਰਕਮ ਦੀ ਠੱਗੀ, ਮਾਮਲਾ ਦਰਜ
NEXT STORY