ਹੁਸ਼ਿਆਰਪੁਰ : ਪੰਜਾਬ ਦੀ ਸਿਆਸਤ 'ਚ ਉਸ ਵੇਲੇ ਹਲਚਲ ਮਚ ਗਈ, ਜਦੋਂ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਤੜਕਸਾਰ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ : 32 ਡਿਗਰੀ ਤੱਕ ਪੁੱਜੇਗਾ ਪਾਰਾ! ਅਜੇ ਨਹੀਂ ਪਵੇਗੀ ਕੜਾਕੇ ਦੀ ਠੰਡ, ਪੜ੍ਹੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
ਸੂਤਰਾਂ ਦੇ ਮੁਤਾਬਕ ਸਵੇਰੇ ਕਰੀਬ 5 ਵਜੇ 3 ਗੱਡੀਆਂ 'ਚ ਈ. ਡੀ. ਦੀ ਟੀਮ ਜੋਧਾ ਮਲ ਰੋਡ ਸਥਿਤ ਅਰੋੜਾ ਦੇ ਘਰ ਪੁੱਜੀ ਅਤੇ ਘਰ ਅੰਦਰ ਦਾਖ਼ਲ ਹੋ ਗਈ। ਈ. ਡੀ. ਦੀ ਇਸ ਕਾਰਵਾਈ ਦੌਰਾਨ ਸੁੰਦਰ ਸ਼ਾਮ ਅਰੋੜਾ ਵੀ ਘਰ 'ਚ ਹੀ ਮੌਜੂਦ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਨੂੰ ਅਮਿਤ ਸ਼ਾਹ ਦੇਣਗੇ ਕਰੋੜਾਂ ਦੇ ਪ੍ਰਾਜੈਕਟਾਂ ਦਾ ਤੋਹਫ਼ਾ, ਅੱਜ ਕਰਨਗੇ ਉਦਘਾਟਨ
ਫਿਲਹਾਲ ਈ. ਡੀ. ਦੀ ਟੀਮ ਕਿਸ ਮਾਮਲੇ 'ਚ ਜਾਂਚ ਕਰਨ ਪੁੱਜੀ ਹੈ ਅਤੇ ਇਸ ਕਾਰਵਾਈ ਦਾ ਅਸਲ ਮਕਸਦ ਕੀ ਹੈ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਰਿਸ਼ਤੇ ਤਾਰ-ਤਾਰ: ਸ਼ੱਕ ਦੀ ਅੱਗ 'ਚ ਸੜਿਆ ਪਰਿਵਾਰ, ਪਤੀ ਨੇ ਚਾਕੂ ਮਾਰ ਕੇ ਕੀਤਾ ਪਤਨੀ ਦਾ ਕਤਲ
NEXT STORY