ਚੰਡੀਗੜ੍ਹ,(ਰਮਨਜੀਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋਧਪੁਰ ਦੇ ਨਜ਼ਰਬੰਦਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਮੁੱਦੇ 'ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੇ ਟਵੀਟ ਨੂੰ ਸ਼ਰਮਨਾਕ ਅਤੇ ਬੇਤੁਕਾ ਦੱਸਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਇਕੋ-ਇਕ ਮੁਆਵਜ਼ਾ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ 2006 ਵਿਚ ਦਿੱਤਾ ਗਿਆ ਸੀ। ਹਰਸਿਮਰਤ ਕੌਰ ਬਾਦਲ ਦੇ ਟਵੀਟ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲਾ ਅਦਾਲਤ ਅੰਮ੍ਰਿਤਸਰ ਵੱਲੋਂ ਨਜ਼ਰਬੰਦਾਂ ਨੂੰ ਮੁਆਵਜ਼ਾ ਦੇਣ ਲਈ ਦਿੱਤੇ ਫੈਸਲੇ ਦੇ ਸਬੰਧ ਵਿਚ ਪੰਜਾਬ ਦਾ ਹਿੱਸਾ ਪੂਰੀ ਤਰ੍ਹਾਂ ਬੰਨੇ 'ਤੇ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਦਾ ਇਹ ਟਵੀਟ ਸਿਰਫ ਉਨ੍ਹਾਂ ਦੇ ਉਸ ਐਲਾਨ 'ਤੇ ਪ੍ਰਤੀਕਿਰਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇ ਕੇਂਦਰ ਸਰਕਾਰ ਨਜ਼ਰਬੰਦਾਂ ਨੂੰ ਬਚਾਉਣ ਲਈ ਅੱਗੇ ਨਹੀਂ ਆਉਣਾ ਚਾਹੁੰਦੀ ਤਾਂ ਪੰਜਾਬ ਮੁਆਵਜ਼ੇ ਦੀ ਪੂਰੀ ਰਾਸ਼ੀ ਦੇਣ ਲਈ ਤਿਆਰ ਹੈ।
ਅਮਰਿੰਦਰ ਨੇ ਕਿਹਾ ਕਿ ਹਰਸਿਮਰਤ ਦੀ ਇਹ ਘਬਰਾਹਟ ਭਰੀ ਪ੍ਰਤੀਕਿਰਿਆ ਹੈ। ਉਨ੍ਹਾਂ ਪੁੱਛਿਆ ਕਿ ਅਕਾਲੀ ਆਪਣੇ ਸ਼ਾਸਨ ਦੇ 10 ਵਰ੍ਹਿਆਂ ਦੌਰਾਨ ਨਜ਼ਰਬੰਦਾਂ ਲਈ ਕੁੱਝ ਵੀ ਕਰਨ ਤੋਂ ਅਸਫਲ ਕਿਉਂ ਰਹੇ। ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਤੋਂ ਇਹ ਵੀ ਜਾਣਨਾ ਚਾਹਿਆ ਕਿ ਉਹ ਕੇਂਦਰ ਵਿਚ ਮੰਤਰੀ ਹੁੰਦੇ ਹੋਏ ਵੀ ਪਿਛਲੇ 4 ਸਾਲਾਂ ਦੌਰਾਨ ਇਹ ਮੁੱਦਾ ਕੇਂਦਰ ਕੋਲ ਉਠਾਉਣ 'ਚ ਨਾਕਾਮ ਕਿਉਂ ਰਹੇ। ਕੈਪਟਨ ਨੇ ਪੁੱਛਿਆ ਕਿ ਕੀ ਅਕਾਲੀ ਉਸ ਸਿੱਖ ਭਾਈਚਾਰੇ ਦੇ ਅਧਿਕਾਰਾਂ ਬਾਰੇ ਰੱਤੀ ਭਰ ਵੀ ਗੰਭੀਰ ਹਨ, ਜਿਨ੍ਹਾਂ ਦੇ ਉਹ ਆਪਣੇ ਆਪ ਨੂੰ ਖੈਰ-ਖਵਾਹ ਹੋਣ ਦਾ ਦਾਅਵਾ ਕਰਦੇ ਹਨ। ਇਨ੍ਹਾਂ ਸਾਲਾਂ ਦੌਰਾਨ ਇਹ ਮੁੱਦਾ ਇੰਨਾ ਨਾ ਲਟਕਦਾ ਜੇ ਇਕ ਵਾਰ ਫਿਰ ਜੋਧਪੁਰ ਦੇ ਨਜ਼ਰਬੰਦਾਂ ਨੂੰ ਰਾਹਤ ਦਾ ਇਹ ਮੁੱਦਾ ਉਨ੍ਹਾਂ 'ਤੇ ਨਾ ਛੱਡਿਆ ਹੁੰਦਾ।
ਸਮੱਗਲਰਾਂ ਨਾਲ ਮਿਲ ਕੇ ਸ਼ਰਾਬ ਦੀ ਸਮੱਗਲਿੰਗ ਕਰ ਰਿਹਾ ਸੀ ਹੈੱਡ ਕਾਂਸਟੇਬਲ
NEXT STORY