ਚੰਡੀਗੜ੍ਹ (ਬਿਊਰੋ) : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਕਾਂਗਰਸੀ ਵਿਧਾਇਕ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕੇ ਇਸ ਨੂੰ ਲੈ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਾਂ ਤਾਂ ਮੇਰਾ ਵੈਰੀਫਾਈਡ ਟਵਿੱਟਰ ਅਕਾਊਂਟ ਕ੍ਰੈਸ਼ ਜਾਂ ਹੈਕ ਹੋ ਗਿਆ ਹੈ। ਅਸੀਂ ਇਸ ਦੀ ਜਾਂਚ ਕਰ ਰਹੇ ਹਾਂ, ਜੇਕਰ ਮੇਰੇ ਹੈਂਡਲ ਤੋਂ ਕੋਈ ਗ਼ਲਤ ਟਵੀਟ ਹੁੰਦਾ ਹੈ ਤਾਂ ਕ੍ਰਿਪਾ ਕਰਕੇ ਹਾਲਾਤ ਨੂੰ ਸਮਝੋ।
ਇਹ ਖ਼ਬਰ ਵੀ ਪੜ੍ਹੋ : SIT ਨੇ ਸੁਖਬੀਰ ਬਾਦਲ ਨੂੰ ਭੇਜਿਆ ਸੰਮਨ, ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ’ਤੇ FIR ਦਰਜ, ਪੜ੍ਹੋ Top 10

ਜ਼ਿਕਰਗਯੋਗ ਹੈ ਕਿ ਵਿਧਾਇਕ ਖਹਿਰਾ ਸੋਸ਼ਲ ਮੀਡੀਆ ’ਤੇ ਬਹੁਤ ਸਰਗਰਮ ਰਹਿੰਦੇ ਹਨ। ਉਹ ਇਸ ਦੀ ਵਰਤੋਂ ਕਰਕੇ ਲੋਕਾਂ ਨਾਲ ਸਬੰਧਿਤ ਮੁੱਦਿਆਂ ਨੂੰ ਚੁੱਕਦੇ ਹਨ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦੇ ਗੰਨਮੈਨ ਨੇ ਚਲਾਈ ਗੋਲ਼ੀ, ਮਾਮਲਾ ਦਰਜ (ਵੀਡੀਓ)
ਭਾਜਪਾ ਆਗੂ ਦੀ ਗੱਡੀ ’ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ, ਮਾਮਲਾ ਦਰਜ
NEXT STORY