ਅਬੋਹਰ (ਸੁਨੀਲ) : ਸੀ. ਆਈ. ਏ. ਸਟਾਫ਼ ਪੁਲਸ ਵੱਲੋਂ 30 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤੇ ਗਏ ਟਰਾਲਾ ਡਰਾਈਵਰ ਅਤੇ ਕੰਡਕਟਰ ਗੁਲਜ਼ਾਰ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਅਲੇਕੇ ਥਾਣਾ ਮੱਲਾਵਾਂਲਾ ਅਤੇ ਦਾਨਿਸ਼ ਪੁੱਤਰ ਕਾਲਾ ਸਿੰਘ ਵਾਸੀ ਧਰਮਪੁਰਾ ਨੂੰ ਪੁਲਸ ਰਿਮਾਂਡ ਖ਼ਤਮ ਹੋਣ ਬਾਅਦ ਅਦਾਲਤ ’ਚ ਪੇਸ਼ ਕੀਤਾ ਗਿਆ।
ਜਿੱਥੇ ਮਾਣਯੋਗ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਸੂਚਨਾ ਦੇ ਆਧਾਰ ’ਤੇ ਸੀ. ਆਈ. ਏ. ਸਟਾਫ਼ ਇੰਚਾਰਜ ਮਨਜੀਤ ਸਿੰਘ ਨੇ ਪੁਲਸ ਟੀਮ ਨਾਲ ਮਿਲ ਕੇ ਆਲਮਗੜ੍ਹ ਚੌਂਕ ’ਤੇ ਨਾਕਾਬੰਦੀ ਕੀਤੀ ਅਤੇ ਸ਼੍ਰੀ ਗੰਗਾਨਗਰ ਤੋਂ ਆ ਰਹੇ ਇਕ ਟਰਾਲੇ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ’ਚ ਰਖੇ ਦੋ ਗੱਟਿਆਂ ਚੋਂ 30 ਕਿੱਲੋ ਭੁੱਕੀ ਬਰਾਮਦ ਹੋਈ ਸੀ। ਸਿਟੀ ਥਾਣਾ ਨੰਬਰ 2 ਦੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਪੰਜਾਬ ਵਿਚ ਕਹਿਰ ਵਰ੍ਹਾਉਣ ਲੱਗੀ ਕੜਾਕੇ ਦੀ ਠੰਡ, 22 ਸਾਲਾ ਨੌਜਵਾਨ ਦੀ ਮੌਤ
NEXT STORY