ਅੰਮ੍ਰਿਤਸਰ (ਸੰਜੀਵ)-ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਵੱਲੋਂ ਸ਼ਹਿਰ 'ਚ ਕੰਧਾਂ ’ਤੇ ਭੜਕਾਊ ਅਤੇ ਇਤਰਾਜ਼ਯੋਗ ਨਾਅਰੇ ਲਿਖਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਤੁਰੰਤ ਕਾਰਵਾਈ ਕੀਤੀ ਗਈ ਹੈ। ਪੁਲਸ ਵੱਲੋਂ ਇਸ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਸੂਚਨਾ ਮਿਲਣ ਤੋਂ ਕੁਝ ਹੀ ਘੰਟਿਆਂ ਅੰਦਰ ਕਾਬੂ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੰਗਲ ਸਿੰਘ ਵਾਸੀ ਵਾਰਿਅਮ ਸਿੰਘ ਕਾਲੋਨੀ, ਬਾਹਰ ਖ਼ਜ਼ਾਨਾ ਗੇਟ, ਅੰਮ੍ਰਿਤਸਰ ਅਤੇ ਅਰਸ਼ਦੀਪ ਸਿੰਘ ਪੁੱਤਰ ਰਾਜੂ ਵਾਸੀ ਵਾਰਿਅਮ ਸਿੰਘ ਕਾਲੋਨੀ, ਚਬਾਲ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਕੁਝ ਕੰਧਾਂ ’ਤੇ ਭੜਕਾਊ ਅਤੇ ਇਤਰਾਜ਼ਯੋਗ ਨਾਅਰੇ ਲਿਖੇ ਗਏ ਹਨ। ਇਸ ਤੋਂ ਬਾਅਦ ਪੁਲਸ ਦੇ ਧਿਆਨ 'ਚ ਇਹ ਵੀ ਆਇਆ ਕਿ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕਰਕੇ ਉਕਤ ਕੰਧਾਂ ’ਤੇ ਲਿਖੇ ਨਾਅਰਿਆਂ ਦਾ ਜ਼ਿਕਰ ਕੀਤਾ ਗਿਆ। ਇਸ ਸਬੰਧੀ ਵੀ ਪੁਲਸ ਵੱਲੋਂ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ
ਮਾਮਲੇ ਦੀ ਜਾਣਕਾਰੀ ਮਿਲਦੇ ਹੀ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਦੀਆਂ ਟੀਮਾਂ ਵੱਲੋਂ ਤੁਰੰਤ ਜਾਂਚ ਸ਼ੁਰੂ ਕਰਦਿਆਂ ਕੰਧਾਂ ’ਤੇ ਨਾਅਰੇ ਲਿਖਣ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਤਕਨੀਕੀ ਅਤੇ ਹੋਰ ਜਾਂਚ ਸਾਧਨਾਂ ਦੀ ਵਰਤੋਂ ਕੀਤੀ ਗਈ। ਮਾਨਯੋਗ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਮਿਸ਼ਨਰ ਪੁਲਸ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਆਈ. ਪੀ. ਐੱਸ. ਜਿਹਦੀਆਂ ਹਦਾਇਤਾਂ ਹੇਠ ਪੁਲਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਵਿਦੇਸ਼ ਆਧਾਰਿਤ ਸੰਪਰਕ ਦੀ ਵੀ ਜਾਂਚ
ਜਾਂਚ ਦੌਰਾਨ ਮੁੱਢਲੇ ਤੌਰ ’ਤੇ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਰਸ਼ਦੀਪ ਸਿੰਘ ਦੇ ਵਿਦੇਸ਼-ਆਧਾਰਤ ਹੈਂਡਲਰ ਨਾਲ ਸੰਪਰਕ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਸ ਵੱਲੋਂ ਇਸ ਸੰਪਰਕ ਦੀ ਪ੍ਰਕਿਰਤੀ, ਮਕਸਦ ਅਤੇ ਇਸ ਮਾਮਲੇ ਨਾਲ ਸਬੰਧ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ FIR ਨੰਬਰ 142 ਮਿਤੀ 26-09-2026, ਧਾਰਾ 196 (1), 197(2), 61(2) BNS ਥਾਣਾ ਏ-ਡਿਵੀਜ਼ਨ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
ਜਾਂਚ ਦੌਰਾਨ ਘਟਨਾ ਦੀ ਪੂਰੀ ਕੜੀ, ਇਸ ਦੇ ਪਿੱਛੇ ਮਕਸਦ, ਵਿਦੇਸ਼-ਆਧਾਰਿਤ ਸੰਪਰਕਾਂ ਅਤੇ ਕਿਸੇ ਹੋਰ ਵਿਅਕਤੀ ਦੀ ਸੰਭਾਵਿਤ ਸ਼ਮੂਲੀਅਤ ਬਾਰੇ ਤੱਥ ਇਕੱਠੇ ਕੀਤੇ ਜਾ ਰਹੇ ਹਨ। ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਨਤਕ ਅਮਨ-ਸ਼ਾਂਤੀ ਨੂੰ ਪ੍ਰਭਾਵਿਤ ਕਰਨ, ਭੜਕਾਊ ਸਮੱਗਰੀ ਰਾਹੀਂ ਤਣਾਅ ਪੈਦਾ ਕਰਨ ਜਾਂ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ, ਗੋਲੀ ਮਾਰਨ ਦੀ ਦਿੱਤੀ ਧਮਕੀ
NEXT STORY