ਬਲਾਚੌਰ/ਪੋਜੇਵਾਲ, (ਕਟਾਰਿਆ/ਕਿਰਨ)- ਪੁਲਸ ਨੇ 2 ਨਸ਼ਾ ਸਮੱਗਲਰਾਂ ਨੂੰ ਸਾਢੇ 400 ਗ੍ਰਾਮ ਚਰਸ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਰਨੈਲ ਸਿੰਘ ਤੇ ਏ.ਐੱਸ.ਆਈ. ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਕੁੱਲਪੁਰ ਤੋਂ ਦਿਆਲਾਂ ਵੱਲ ਗਸ਼ਤ ਕਰ ਰਹੀ ਸੀ। ਜਦੋਂ ਪੁਲਸ ਪਾਰਟੀ ਦਿਆਲਾਂ ਭੱਠੇ ਨਜ਼ਦੀਕ ਪਹੁੰਚੀ ਤਾਂ ਸਾਹਮਣਿਓਂ ਆ ਰਹੇ 2 ਨੌਜਵਾਨ ਪੁਲਸ ਨੂੰ ਦੇਖ ਕੇ ਭੱਜ ਗਏ। ਪੁਲਸ ਨੇ ਉਨ੍ਹਾਂ ਨੂੰ ਤੁਰੰਤ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਸਾਢੇ 400 ਗ੍ਰਾਮ ਚਰਸ ਬਰਾਮਦ ਹੋਈ। ਪੁਲਸ ਨੇ ਦੋਵਾਂ ਮੁਲਜ਼ਮਾਂ ਅਮਰਜੀਤ (ਬਾਬਾ) ਪੁੱਤਰ ਲਾਲ ਚੰਦ ਤੇ ਗੁਰਪ੍ਰੀਤ (ਰਾਜਾ) ਪੁੱਤਰ ਰਾਮ ਪ੍ਰਕਾਸ਼ ਪਿੰਡ ਚੱਕਫੁੱਲੂ ਖਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਵਿਦਾਸ ਮਹਾਰਾਜ ਦੇ ਫਲੈਕਸ ਬੋਰਡ ਪਾੜਨ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ
NEXT STORY