ਚੰਡੀਗੜ੍ਹ (ਬਿਉਰੋ) : ਅੱਜ ਸੂਬੇ ਭਰ ਵਿਚ ਫਿਜ਼ੀਕਲ ਅਤੇ ਆਨਲਾਈਨ ਢੰਗ ਰਾਹੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਕੁੱਲ੍ਹ 445 ਬੈਂਚਾਂ 'ਚ ਤਕਰੀਬਨ 2,35,534 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਸਲੇਸ਼ਨ / ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਵੱਖ-ਵੱਖ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ 'ਤੇ ਸੁਣਵਾਈ ਕੀਤੀ ਗਈ। ਇਸ ਤੋਂ ਇਲਾਵਾ ਧਿਰਾਂ ਦੀ ਸਹਿਮਤੀ ਨਾਲ ਵੱਖ-ਵੱਖ ਐਵਾਰਡ ਪਾਸ ਕੀਤੇ ਗਏ ਅਤੇ ਅਦਾਲਤੀ ਫੀਸ ਰੀਫੰਡ ਕਰਨ ਦਾ ਵੀ ਹੁਕਮ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਵਾਲਾ SHO ਕਾਬੂ, ਪੀੜਤ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਭੇਜੀ ਸੀ ਰਿਕਾਰਡਿੰਗ
ਇਸ ਮੌਕੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਵਿਸ਼ੇਸ਼ ਤੌਰ 'ਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਰੋਪੜ ਅਤੇ ਕੇਂਦਰੀ ਜੇਲ੍ਹ ਰੋਪੜ ਦਾ ਦੌਰਾ ਕੀਤਾ ਅਤੇ ਮੁਕੱਦਮੇਬਾਜ਼ਾਂ ਨੂੰ ਆਪਣੇ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਨ ਦੀ ਅਪੀਲ ਕੀਤੀ। ਲੋੜਵੰਦ ਵਿਅਕਤੀਆਂ ਖਾਸ ਤੌਰ 'ਤੇ ਦੱਬੇ ਕੁਚਲੇ ਵਰਗਾਂ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਮੁਫਤ ਪ੍ਰਾਪਤ ਕਰਨ ਲਈ ਟੋਲ ਫ੍ਰੀ ਨੰਬਰ 1968 ਬਾਰੇ ਵੀ ਜਾਗਰੂਕ ਕੀਤਾ ਗਿਆ। ਅਦਾਲਤਾਂ ਦੇ ਅਹਾਤੇ ਵਿਚ ਜ਼ਿਲ੍ਹਾ ਅਤੇ ਤਾਲੁਕਾ ਪੱਧਰ 'ਤੇ ਸਥਾਪਤ ਫਰੰਟ ਦਫਤਰ, ਮੁਕੱਦਮੇਬਾਜ਼ਾਂ ਨੂੰ ਮੁਫ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਸਬੰਧੀ ਸੇਧ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ।
ਇਸ ਮੌਕੇ ਵਧੀਕ ਮੈਂਬਰ ਸਕੱਤਰ ਸਮ੍ਰਿਤੀ ਧੀਰ ਨੇ ਵੀ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਮੁਕੱਦਮੇਬਾਜ਼ਾਂ ਨੂੰ ਜਾਗਰੂਕ ਕਰਨ ਲਈ ਜੁਡੀਸ਼ੀਅਲ ਕੋਰਟ ਕੰਪਲੈਕਸ, ਸੰਗਰੂਰ ਦਾ ਦੌਰਾ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਵੱਡੀ ਕਾਰਵਾਈ, ਘਪਲੇਬਾਜ਼ੀ ਦੇ ਦੋਸ਼ 'ਚ ਸਰਪੰਚ ਮੁਅੱਤਲ
NEXT STORY