ਚੰਡੀਗੜ੍ਹ/ਮਾਲੇਰਕੋਟਲਾ (ਵਾਰਤਾ): ਮਾਲੇਰਕੋਟਲਾ ਪੁਲਸ ਨੇ ਭਾਰਤੀ ਫ਼ੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਸਥਿਤ ਇਕ ਹੈਂਡਲਰ ਨੂੰ ਲੀਕ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 13 ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ! 15 ਤਾਰੀਖ਼ ਤਕ ਬਾਰਿਸ਼ ਦੀ ਭਵਿੱਖਬਾਣੀ
ਪੁਲਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਨਵੀਂ ਦਿੱਲੀ ਸਥਿਤ ਹਾਈ ਕਮਿਸ਼ਨ ਵਿਚ ਤਾਇਨਾਤ ਇਕ ਪਾਕਿਸਤਾਨੀ ਅਧਿਕਾਰੀ ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਵਿਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਇਕ ਸ਼ੱਕੀ ਨੂੰ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਸਥਿਤ ਇਕ ਹੈਂਡਲਰ ਨੂੰ ਲੀਕ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ 'ਤੇ, ਇਕ ਦੂਜੇ ਮਾਧਿਅਮ ਦੀ ਵੀ ਪਛਾਣ ਕੀਤੀ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਛੱਡ ਕੇ ਨਾ ਜਾਣ ਪ੍ਰਵਾਸੀ ਮਜ਼ਦੂਰ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਅਪੀਲ
ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਪਤ ਜਾਣਕਾਰੀ ਦੇ ਬਦਲੇ ਆਨਲਾਈਨ ਲੈਣ-ਦੇਣ ਰਾਹੀਂ ਭੁਗਤਾਨ ਪ੍ਰਾਪਤ ਕਰ ਰਹੇ ਸਨ। ਉਹ ਹੈਂਡਲਰ ਦੇ ਲਗਾਤਾਰ ਸੰਪਰਕ ਵਿਚ ਸਨ ਅਤੇ ਉਸ ਦੇ ਨਿਰਦੇਸ਼ਾਂ ਅਨੁਸਾਰ ਹੋਰ ਸਥਾਨਕ ਸੰਚਾਲਕਾਂ ਨੂੰ ਫੰਡ ਪ੍ਰਦਾਨ ਕਰਨ ਵਿਚ ਸ਼ਾਮਲ ਸਨ। ਉਸ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਹੱਦ ਪਾਰ ਜਾਸੂਸੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਇਕ ਮਹੱਤਵਪੂਰਨ ਕਦਮ ਹੈ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਮਜ਼ਬੂਤ ਕਰਦੀ ਹੈ। ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਇਸ ਸਬੰਧ ਵਿਚ ਇਕ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਸਥਾਪਿਤ ਪ੍ਰੋਟੋਕੋਲ ਦੇ ਅਨੁਸਾਰ ਅੱਗੇ ਦੀ ਜਾਂਚ ਕੀਤੀ ਜਾਵੇਗੀ, ਵਿੱਤੀ ਲੈਣ-ਦੇਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਨੈੱਟਵਰਕ ਦੇ ਅੰਦਰ ਵਾਧੂ ਸੰਚਾਲਕਾਂ ਅਤੇ ਲਿੰਕਾਂ ਦੀ ਪਛਾਣ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ (ਵੀਡੀਓ)
NEXT STORY