ਬਟਾਲਾ, (ਸੈਂਡੀ/ਕਲਸੀ)- ਬੀਤੀ ਰਾਤ ਨਜ਼ਦੀਕੀ ਪਿੰਡ ਭੋਮਾ ਵਿਖੇ ਦੋ ਧਿਰਾਂ 'ਚ ਹੋਈ ਲੜਾਈ ਦੌਰਾਨ ਸਿਰ 'ਚ ਦਾਤਰ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਦੇ ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਘੁੰਮਾਣ ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਅਤੇ ਏ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਰਾਮਦੱਤਾ ਪੁੱਤਰ ਹੰਸਾ ਵਾਸੀ ਭੋਮਾ ਦਾ ਪਿੰਡ ਦੇ ਹੀ ਕੁਲਦੀਪ ਸਿੰਘ, ਵੀਰ ਸਿੰਘ ਅਤੇ ਟਹਿਣਾ ਸਿੰਘ ਪੁੱਤਰਾਨ ਹਰਬੰਸ ਸਿੰਘ ਨਾਲ ਝਗੜਾ ਹੋ ਗਿਆ ਸੀ ਤੇ ਰਾਮਦੱਤਾ ਦੇ ਸਿਰ 'ਚ ਦਾਤਰ ਵੱਜਣ ਨਾਲ ਉਸ ਦੀ ਮੌਤ ਹੋ ਗਈ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਰਾਮਦੱਤਾ ਨੂੰ ਮਾਰਨ ਵਾਲੇ ਕੁਲਦੀਪ ਸਿੰਘ ਤੇ ਵੀਰ ਸਿੰਘ ਨੂੰ ਪਿੰਡ 'ਚੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਆਈ. ਟੀ. ਆਈ. 'ਚ 'ਪਹਿਲਾਂ ਆਓ, ਪਹਿਲਾਂ ਪਾਓ' ਸਕੀਮ ਨੇ ਪਾਇਆ ਪਵਾੜਾ!
NEXT STORY