ਫਿਰੋਜ਼ਪੁਰ (ਆਨੰਦ) : ਜ਼ਿਲ੍ਹਾ ਫਿਰੋਜ਼ਪੁਰ ਵਿਖੇ ਗਸ਼ਤ ਅਤੇ ਚੈਕਿੰਗ ਦੌਰਾਨ 14 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਪੁਲਸ ਪਾਰਟੀ ਨੇ ਕਾਰਤਿਕ ਉਰਫ਼ ਅੰਕੁਸ਼ ਪੁੱਤਰ ਸੰਨੀ ਵਾਸੀ ਬਸਤੀ ਆਵਾ ਫਿਰੋਜ਼ਪੁਰ ਸ਼ਹਿਰ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਕੈਂਟ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਲਾਈਟਾਂ ਵਾਲਾ ਚੌਂਕ ਫਿਰੋਜ਼ਪੁਰ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪੈਂਪੀ ਉਰਫ਼ ਰੈਂਬੋ ਪੁੱਤਰ ਮੁਸਫਤਾ ਵਾਸੀ ਗਵਾਲ ਟੋਲੀ ਫਿਰੋਜ਼ਪੁਰ ਕੈਂਟ ਜੋ ਹੈਰੋਇਨ ਵੇਖਣ ਦਾ ਆਦੀ ਹੈ, ਅਤੇ ਇਸ ਸਮੇਂ ਬਿਜਲੀ ਘਰ ਰੋਡ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।
ਜੇਕਰ ਉਸ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਕਰ ਰਹੀ ਸੀ ਤਾਂ ਜਦ ਪੁਲਸ ਪਾਰਟੀ ਸ਼ਮਸ਼ਾਨਘਾਟ ਕੋਲ ਪੁੱਜੀ ਤਾਂ ਇਕ ਵਿਅਕਤੀ ਜਸਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੱਲਾਂਵਾਲਾ ਵਾਰਡ ਨੰਬਰ 10 ਵੇਖ ਕੇ ਖਿਸਕਣ ਲੱਗਾ ਤਾਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।
ਕੈਨੇਡਾ ਦੇ ਸੁਫਨੇ ਦਿਖਾ ਕੇ 10. 97 ਲੱਖ ਦੀ ਠੱਗੀ ਕੀਤੀ, ਮਾਮਲਾ ਦਰਜ
NEXT STORY