ਫਿਰੋਜ਼ਪੁਰ (ਖੁੱਲਰ) : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੀ ਇਕ ਐਕਟਿਵਾ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਾਗਰ ਪੁੱਤਰ ਰਵਿੰਦਰ ਕੁਮਾਰ ਵਾਸੀ ਮੁਹੱਲਾ ਹਥੌੜਾ ਵਾਲਾ ਫਿਰੋਜ਼ਪੁਰ ਅਤੇ ਵਿਕਾਸ ਉਰਫ਼ ਵਿੱਕੀ ਪੁੱਤਰ ਰਘੂਬੀਰ ਵਾਸੀ ਅੰਮ੍ਰਿਤਸਰੀ ਗੇਟ ਫਿਰੋਜ਼ਪੁਰ ਸ਼ਹਿਰ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਐਕਟਿਵਾ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ ਮਚੀ ਹਾਹਾਕਾਰ
NEXT STORY