ਬਰਨਾਲਾ (ਪੁਨੀਤ): ਬਰਨਾਲਾ ਪੁਲਸ ਵੱਲੋਂ 3 ਨਾਜਾਇਜ਼ ਪਿਸਤੌਲਾਂ ਤੇ 6 ਜ਼ਿੰਦਾ ਕਾਰਤੂਸਾਂ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਸ ਦੇ ਸਾਥੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਾ ਹੈ। ਦੋਹਾਂ ਮੁਲਜ਼ਮਾਂ 'ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।
ਇਹ ਖ਼ਬਰ ਵੀ ਪੜ੍ਹੋ - MLA ਗੁਰਪ੍ਰੀਤ ਗੋਗੀ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ
ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਰਨਾਲਾ ਦੇ ਐੱਸ.ਐੱਸ.ਪੀ. ਸੰਦੀਪ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਸ ਵੱਲੋਂ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਬਰਨਾਲਾ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਨਾਜਾਇਜ਼ ਪਿਸਤੌਲ ਨਾਲ ਗ੍ਰਿਫ਼ਤਾਰ ਕਰ ਕੇ ਰਿਮਾਂਡ 'ਤੇ ਲਿਆ ਗਿਆ ਹੈ। ਉਸ ਦਾ ਇਕ ਸਾਥੀ ਪੰਜਾਬ ਦੀ ਜੇਲ੍ਹ ਵਿਚ ਬੰਦ ਸੀ, ਉਸ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਬਰਨਾਲਾ ਲਿਆਂਦਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤਕ 3 ਪਿਸਤੌਲਾਂ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਜਾ ਚੁੱਕੇ ਹਨ। ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਗ੍ਰਿਫ਼ਤਾਰ ਕੀਤੇ ਗਏ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਈ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਦੇ ਹੱਥ ਆਈ ਨਿਗਮ ਦੀ ਕਮਾਨ
NEXT STORY