ਰੂਪਨਗਰ (ਕਰਨ)- ਰੂਪਨਗਰ ਦੇ ਨੇੜਲੇ ਪਿੰਡ ਮਲਕਪੁਰ ਵਿਖੇ ਫਲਾਈਓਵਰ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦਰਅਸਲ ਇਕ ਖੜ੍ਹੇ ਟਰੱਕ ਦੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਦੀ ਟੱਕਰ ਹੋ ਗਈ, ਜਿਸ ਕਾਰਨ ਉਕਤ ਹਾਦਸਾ ਵਾਪਰਿਆ। ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਮਹਾਦੇਵ ਅਤੇ ਹਰਿ ਕੀਰਤ ਸਿੰਘ ਹੈਰੀ ਵਜੋਂ ਹੋਈ ਹੈ, ਜੋਕਿ ਮੋਟਰਸਾਈਕਲ 'ਤੇ ਕਿਸੇ ਧਾਰਮਿਕ ਸਥਾਨ 'ਤੇ ਜਾ ਰਹੇ ਸਨ ਪਰ ਭਾਰੀ ਬਰਸਾਤ ਕਾਰਨ ਵਾਪਸ ਆਪਣੇ ਪਿੰਡ ਆ ਰਹੇ ਸਨ।

ਉਧਰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਨੀ ਦੇ ਪਿਤਾ ਹਰਪਾਲ ਸਿੰਘ ਪਾਲੀ ਨੇ ਦੱਸਿਆ ਕਿ ਮਨੀ ਮਹਾਦੇਵ ਜਗਰਾਤਿਆਂ ਦੇ ਵਿੱਚ ਝਾਕੀਆਂ ਦਾ ਕੰਮ ਕਰਦਾ ਸੀ ਅਤੇ ਘਨੌਲੀ ਵਿੱਚ ਉਸ ਦਾ ਇਕ ਸਲੂਨ ਵੀ ਹੈ ਜਦਕਿ ਹੈਰੀ ਫਿਲਮ ਲਾਈਨ ਦੇ ਵਿੱਚ ਬਤੌਰ ਮੇਕਅਪ ਆਰਟਿਸਟ ਕੰਮ ਕਰਦਾ ਸੀ ਅਤੇ ਦੋਨਾਂ ਦੀ ਬਚਪਨ ਤੋਂ ਹੀ ਦੋਸਤੀ ਸੀ। ਦੋਵੇਂ ਨੌਜਵਾਨ ਪਿੰਡ ਘਨੌਲੀ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ: ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ ਬਦਲਾਅ

ਪਰਿਵਾਰਿਕ ਮੈਂਬਰਾਂ ਮੁਤਾਬਕ ਦੋਵੇਂ ਨੌਜਵਾਨ ਕਿਤੇ ਧਾਰਮਿਕ ਸਥਾਨ 'ਤੇ ਨਤਮਸਤਕ ਹੋਣ ਜਾ ਰਹੇ ਸਨ ਪਰ ਰਸਤੇ 'ਚ ਮੌਸਮ ਖ਼ਰਾਬ ਹੋਣ ਕਾਰਨ ਵਾਪਸ ਆਪਣੇ ਪਿੰਡ ਪਰਤ ਰਹੇ ਸਨ, ਜਿਵੇਂ ਹੀ ਇਹ ਮਲਕਪੁਰ ਵਾਲੇ ਫਲਾਈਓਵਰ ਤੇ ਪਹੁੰਚੇ ਤਾਂ ਉੱਥੇ ਇਕ ਟਰੱਕ ਖੜ੍ਹਾ ਸੀ ਅਤੇ ਇਹ ਨੌਜਵਾਨ ਸਣੇ ਮੋਟਰਸਾਈਕਲ ਉਸ ਦੇ ਵਿੱਚ ਜਾ ਵੱਜੇ।

ਇਹ ਵੀ ਪੜ੍ਹੋ: ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ

ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਜਵਾਨ ਮੌਕੇ 'ਤੇ ਪਹੁੰਚੇ ਅਤੇ ਦੋਵੇਂ ਜ਼ਖ਼ਮੀ ਨੌਜਵਾਨਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਰੋਪੜ ਇਲਾਜ ਲਈ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਦੋਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਨੌਜਵਾਨ ਹੈਰੀ ਪਰਿਵਾਰ ਦਾ ਇਕਲੌਤਾ ਪੁੱਤ ਸੀ ਅਤੇ ਇਕੱਲਾ ਹੀ ਕੰਮ ਕਰਦਾ ਸੀ।

ਉਧਰ ਥਾਣਾ ਸਦਰ ਰੂਪ ਨਗਰ ਦੇ ਇੰਸਪੈਕਟਰ ਸੰਨੀ ਖੰਨਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਮੌਕੇ 'ਤੇ ਪੁੱਜੇ ਅਤੇ ਤੁਰੰਤ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਦੋਹਾਂ ਮ੍ਰਿਤਕ ਐਲਾਨ ਦਿੱਤਾ। ਦੋਵਾਂ ਦੀਆਂ ਲਾਸ਼ਾਂ ਨੂੰ ਰੂਪਨਗਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਦੇ ਵਿੱਚ ਪੋਸਟਮਾਰਟਮ ਲਈ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਸਿੱਖਿਆ ਦੇ ਨਾਂ 'ਤੇ ਵੱਡੀ ਠੱਗੀ ਦਾ ਖ਼ੁਲਾਸਾ! ਵਿਦਿਆਰਥੀਆਂ ਦੇ ਦਾਖ਼ਲੇ ਮਗਰੋਂ...
NEXT STORY