ਫਿਰੋਜ਼ਪੁਰ/ਚੰਡੀਗੜ੍ਹ: ਰੇਲਵੇ ਨੇ ਪੰਜਾਬ ਵਾਸੀਆਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ। ਵੰਦੇ ਭਾਰਤ ਟ੍ਰੇਨ ਹੁਣ ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲੇਗੀ। ਇਸ ਦੀ ਜਾਣਕਾਰੀ ਪੰਜਾਬ ਪ੍ਰਧਾਨ ਸੁਲੀਲ ਜਾਖੜ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ''ਭਾਰਤੀ ਰੇਲਵੇ ਨੇ ਪੰਜਾਬ ਨੂੰ ਅੱਜ ਦੋ ਵੱਡੀਆਂ ਸੌਗਾਤਾਂ ਦਿੱਤੀਆਂ ਹਨ। ਰਾਜਪੁਰਾ ਤੋਂ ਮੋਹਾਲੀ ਨਵੀਂ ਰੇਲ ਲਾਈਨ, ਦਹਾਕਿਆਂ ਪੁਰਾਣੀ ਮੰਗ ਸੀ ਜਿਸ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪ੍ਰਵਾਨ ਕੀਤਾ ਹੈ। ਇਸ ਨਾਲ ਪੂਰੇ ਮਾਲਵਾ ਖਿੱਤੇ ਤੋਂ ਚੰਡੀਗੜ੍ਹ ਨਾਲ ਰੇਲ ਸੰਪਰਕ ਹੋਰ ਬਿਹਤਰ ਹੋਵੇਗਾ। ਦੂਸਰਾ ਫਿਰੋਜ਼ਪੁਰ ਤੋਂ ਦਿੱਲੀ ਤੱਕ ਲਈ ਨਵੀਂ ਵੰਦੇ ਭਾਰਤ ਟ੍ਰੇਨ ਦਾ ਐਲਾਨ ਕੀਤਾ ਗਿਆ ਹੈ। ਮੈਂ ਇਸ ਲਈ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਵਿਸੇਸ਼ ਤੌਰ 'ਤੇ ਧੰਨਵਾਦ ਕਰਦਾ ਹਾਂ।''
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
ਦੱਸ ਦੇਈਏ ਕਿ ਇਹ ਟ੍ਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਫਿਰੋਜ਼ਪੁਰ ਅਤੇ ਦਿੱਲੀ ਵਿਚਕਾਰ ਚੱਲੇਗੀ। ਇਸ ਨਾਲ ਯਾਤਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇੱਕ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਅਤੇ ਪ੍ਰਧਾਨ ਮੰਤਰੀ ਮੋਦੀ ਜਲਦੀ ਹੀ ਇਸਨੂੰ ਮਨਜ਼ੂਰੀ ਦੇਣਗੇ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀ ਇਸ ਦੀ ਜਾਣਕਾਰੀ ਦਿੱਤੀ ਹੈ। ਫਿਰੋਜ਼ਪੁਰ ਦੇ ਲੋਕ ਲੰਮੇ ਸਮੇਂ ਤੋਂ ਦਿੱਲੀ ਲਈ ਵੰਦੇ ਭਾਰਤ ਟ੍ਰੇਨ ਦੀ ਮੰਗ ਕਰ ਰਹੇ ਸਨ। ਇਹ ਟ੍ਰੇਨ ਫਿਰੋਜ਼ਪੁਰ ਕੈਂਟ ਤੋਂ ਰਵਾਨਾ ਹੋਵੇਗੀ ਅਤੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਕੈਂਟ, ਕੁਰੂਕਸ਼ੇਤਰ ਅਤੇ ਪਾਣੀਪਤ ਰਾਹੀਂ ਦਿੱਲੀ ਪਹੁੰਚੇਗੀ। ਰਾਜਪੁਰਾ ਤੋਂ ਮੋਹਾਲੀ ਰੇਲਵੇ ਲਾਈਨ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਹ 18 ਕਿਲੋਮੀਟਰ ਲੰਬਾ ਟ੍ਰੈਕ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚੋਂ ਲੰਘੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਅਕਤੀ ਦੀ ਲਾਸ਼ ਨਹਿਰ 'ਚੋਂ ਬਰਾਮਦ
NEXT STORY