ਪਾਤੜਾਂ (ਸਨੇਹੀ)- ਪਿੰਡ ਸੇਲਵਾਲਾ ਨੇੜੇ ਸੜਕ ’ਤੇ ਗੱਡੀ ਵਿਚ ਸਾਮਾਨ ਲੱਦ ਰਹੇ 2 ਨੌਜਵਾਨਾਂ ਦੀ ਟਰੱਕ ਦੀ ਲਪੇਟ ਵਿਚ ਆ ਕੇ ਹੋਈ ਮੌਤ ਤੋਂ ਬਾਅਦ ਪਾਤੜਾਂ ਪੁਲਸ ਨੇ ਦੋਸ਼ੀ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਦਰਜ ਕਰਵਾਉਂਦਿਆਂ ਜਰ ਗੁਰਦਾਸ ਸਿੰਘ ਵਾਸੀ ਪਿੰਡ ਫਤਿਹਪੁਰ ਥਾਣਾ ਝੁਨੀਰ ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਮਿਤੀ 22 ਮਾਰਚ ਨੂੰ ਉਹ ਆਪਣੇ ਲੜਕੇ ਮਲਕੀਤ ਸਿੰਘ ਅਤੇ ਭਤੀਜੇ ਨੈਬ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨਾਲ ਪਿੰਡ ਸੇਲਵਾਲਾ ਵਿਖੇ ਸੜਕ ’ਤੇ ਸਾਮਾਨ ਗੱਡੀ ਵਿਚ ਰੱਖ ਰਹੇ ਸੀ, ਜਿੱਥੇ ਇਕ ਟਰੱਕ ਦੇ ਦੋਸ਼ੀ ਡਰਾਈਵਰ ਨੇ ਆਪਣਾ ਟਰੱਕ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਉਨ੍ਹਾਂ ਵਿਚ ਮਾਰਿਆ।
ਇਹ ਵੀ ਪੜ੍ਹੋ: ਪੰਜਾਬ 'ਚ 29 ਤੇ 31 ਮਾਰਚ ਲਈ ਹੋਇਆ ਵੱਡਾ ਐਲਾਨ
ਇਸ ਹਾਦਸੇ ਵਿਚ ਉਨ੍ਹਾਂ ਦੇ ਲੜਕੇ ਅਤੇ ਭਤੀਜੇ ਦੀ ਮੌਤ ਹੋ ਗਈ। ਪੁਲਸ ਨੇ ਪੀੜਤ ਦੇ ਬਿਆਨਾਂ ’ਤੇ ਕਥਿਤ ਟਰੱਕ ਨੰਬਰ ਐੱਚ. ਆਰ. 55 ਐੱਨ. 4584 ਦੇ ਦੋਸ਼ੀ ਡਰਾਈਵਰ ਅਮਰੀਕ ਸਿੰਘ ਵਾਸੀ ਪਿੰਡ ਰਾਮਗੜ੍ਹ ਸੰਧੂਆਂ ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਮੁਕੱਦਮਾ ਨੰਬਰ 79, ਬੀ. ਐੱਨ. ਐੱਸ. ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ: ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ
NEXT STORY