ਮੇਹਟਿਆਣਾ (ਸੰਜੀਵ)- ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ 'ਤੇ ਸਥਿਤ ਪਿੰਡ ਤਨੁੱਲੀ ਵਿਖੇ ਬਾਬੇ ਦੇ ਢਾਬੇ ਨੇੜੇ ਇਕ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਬੀਤੀ ਰਾਤ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ ਟਰਮੀਨੇਟ ਦਾ ਨੋਟਿਸ

ਜਾਣਕਾਰੀ ਮੁਤਾਬਕ ਕੁਲਵੀਰ ਸਿੰਘ (17) ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਫੁਗਲਾਣਾ ਅਤੇ ਗਗਨਦੀਪ ਸਿੰਘ (17) ਪੁੱਤਰ ਹੁਕਮ ਸਿੰਘ (17) ਪਿੰਡ ਖਨੌੜਾ ਇਕ ਮੋਟਰਸਾਈਕਲ ਨੰਬਰ ਪੀ. ਬੀ-07- ਬੀ. ਆਰ-1868 'ਤੇ ਸਵਾਰ ਹੋ ਕੇ ਪਿੰਡ ਫੁਗਲਾਣਾ ਤੋਂ ਹੁਸ਼ਿਆਰਪੁਰ ਵੱਲ ਜਾ ਰਹੇ ਸਨ। ਰਸਤੇ ਵਿੱਚ ਹੀ ਬਾਬੇ ਦੇ ਢਾਬੇ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਇਕ ਸਫੈਦੇ ਦੇ ਦਰੱਖ਼ਤ ਨਾਲ ਜਾ ਟਕਰਾਇਆ ਅਤੇ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
ਇਸ ਹਾਦਸੇ ਬਾਰੇ ਅੱਜ ਤੜਕੇ ਹੀ ਕਿਸੇ ਰਾਹਗੀਰ ਨੇ ਹਾਦਸੇ ਦੀ ਸੂਚਨਾ ਥਾਣਾ ਮੇਹਟਿਆਣਾ ਦੀ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮੁਖੀ ਸਬ ਇੰਸਪੈਕਟਰ ਪਰਵਿੰਦਰਜੀਤ ਸਮੇਤ ਪੁਲਸ ਪਾਰਟੀ ਘਟਨਾ ਵਾਲੀ ਥਾਂ ਪਹੁੰਚੇ। ਜਿਨ੍ਹਾਂ ਨੇ ਦੋਵੇਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪੋਸਟਮਾਰਟਮ ਲਈ ਭੇਜ ਕੇ ਹਾਦਸੇ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੈਰ ਕਰ ਰਹੇ ਨੌਜਵਾਨ ’ਤੇ ਜਾਨਲੇਵਾ ਹਮਲਾ, ਇੱਕ ਕਾਬੂ
NEXT STORY