ਸੰਗਰੂਰ/ਸੁਨਾਮ- ਸੁਨਾਮ ਵਿਖੇ ਗ਼ਰੀਬ ਪਰਿਵਾਰ ਦੇ ਦੋ ਬੱਚਿਆਂ ਦੀ ਸੱਪ ਦੇ ਡੰਗਣ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਾਸੂਮ ਬੱਚਿਆਂ ਦੀ ਮੌਤ ਨੂੰ ਲੈ ਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੇ ਪਾਸਵਾਨ ਸਰੋਜਾ ਰਾਮਪੁਰ ਬਿਹਾਰ ਤੋਂ ਸੁਨਾਮ 'ਚ ਆ ਕੇ ਮਿਸਤਰੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਦੇ ਵੱਡੇ ਬੇਟੇ ਆਕਾਸ਼ ਕੁਮਾਰ (9) ਅਤੇ ਅਮਨ (7) ਦੇ ਸੱਪ ਦੇ ਡੰਗ ਮਾਰਨ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਵਿਜੇ ਪਾਸਵਾਨ ਨੇ ਦੱਸਿਆ ਕਿ ਉਹ ਸਾਰੇ ਸੁੱਤੇ ਪਏ ਸਨ। ਰਾਤ ਨੂੰ ਸੱਪ ਨੇ ਇਕ ਬੱਚੇ ਦੇ ਕੰਨ ਅਤੇ ਅਤੇ ਦੂਜੇ ਬੱਚੇ ਦੇ ਢਿੱਡ 'ਤੇ ਡੰਗ ਮਾਰਿਆ ਅਤੇ ਅਤੇ ਉਨ੍ਹਾਂ ਨੇ ਸੱਪ ਨੂੰ ਉਨ੍ਹਾਂ ਦੇ ਆਲੇ-ਦੁਆਲੇ ਵੇਖਿਆ।ਮੌਕੇ ਉਤੇ ਬੱਚਿਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਇਕ ਬੱਚੇ ਨੂੰ ਸੰਗਰੂਰ ਅਤੇ ਦੂਜੇ ਬੱਚੇ ਨੂੰ ਪਟਿਆਲਾ ਲਿਜਾਇਆ ਗਿਆ ਪਰ ਦੋਹਾਂ ਦੀ ਮੌਤ ਹੋ ਗਈ। ਵਿਜੇ ਪਾਸਵਾਨ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ। ਇਕ ਬੱਚਾ ਸਰਕਾਰੀ ਸਕੂਲ ਵਿੱਚ ਤੀਜੀ ਜਮਾਤ ਅਤੇ ਇਕ ਬੱਚਾ ਪਹਿਲੀ ਵਿੱਚ ਪੜ੍ਹਦਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IPS Suicide Case: ਚੰਡੀਗੜ੍ਹ ਦੀ ਮਹਾਪੰਚਾਇਤ 'ਚ ਹੰਗਾਮਾ, ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ
NEXT STORY