ਸੁਲਤਾਨਪੁਰ ਲੋਧੀ (ਧੀਰ)-ਬੀਤੇ ਦਿਨੀਂ ਗੋਇੰਦਵਾਲ ਪੁਲ ਤੋਂ ਦਰਿਆ ਬਿਆਸ ’ਚ ਛਾਲ ਮਾਰਨ ਵਾਲੇ ਦੋਵੇਂ ਸਕੇ ਭਰਾਵਾਂ ਮਾਨਵਦੀਪ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਦੇ ਮਾਮਲੇ ’ਚ ਜ਼ਿਲ੍ਹਾ ਜਲੰਧਰ ਦੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਕਥਿਤ ਤੌਰ ’ਤੇ ਕਸੂਰਵਾਰ ਠਹਿਰਾਏ ਜਾ ਰਹੇ ਐੱਸ. ਐੱਚ. ਓ. ਨਵਦੀਪ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਪਰ ਮਾਨਵਦੀਪ ਅਤੇ ਜਸ਼ਨਬੀਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਪੁਲਸ ਦੀ ਇਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ, ਉਹ ਹਾਲੇ ਵੀ ਐੱਸ. ਐੱਚ. ਓ. ਨੂੰ ਸਸਪੈਂਡ ਕਰਨ ਜ਼ਿੱਦ ’ਤੇ ਅੜੇ ਹੋਏ ਹਨ। ਪਰਿਵਾਰਕ ਮੈਂਬਰਾਂ ਦਾ ਇਹ ਵੀ ਕਹਿਣਾ ਹੈ ਕਿ ਮਾਮਲੇ ’ਚ ਸ਼ਾਮਲ ਮਹਿਲਾ ਕਾਂਸਟੇਬਲ, ਹੋਰ ਪੁਲਸ ਮੁਲਾਜ਼ਮ ਅਤੇ ਲੜਕੀ ਵਾਲੇ ਮੁਲਜ਼ਮਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਗੱਲਬਾਤ ਦੌਰਾਨ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਸਿਰਫ਼ ਇਕ ਧੋਖਾ ਹੈ। ਜਲੰਧਰ ਪੁਲਸ ਐੱਸ. ਐੱਚ. ਓ. ਨਵਦੀਪ ਸਿੰਘ ਨੂੰ ਲਾਈਨ ਹਾਜ਼ਰ ਕਰਕੇ ਆਪਣੇ ਮੁਲਾਜ਼ਮ ਨੂੰ ਬਚਾਉਣਾ ਚਾਹੁੰਦੀ ਹੈ ਅਤੇ ਇਸ ਕਾਰਵਾਈ ਨੂੰ ਰੂਟੀਨ ਦੀ ਕਾਰਵਾਈ ਦੱਸਦਿਆਂ ਮਹਿਜ਼ ਇਕ ਟਰਾਂਸਫਰ ਕਹਿ ਕੇ ਸਾਡੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਵੀ ਸਾਡੇ ਲੜਕਿਆਂ ਬਾਰੇ ਕੋਈ ਪੁਖ਼ਤਾ ਜਾਣਕਾਰੀ ਨਹੀਂ ਦੱਸੀ ਜਾ ਰਹੀ ਹੈ। ਪਤਾ ਨਹੀਂ ਉਹ ਹੁਣ ਇਸ ਦੁਨੀਆ ’ਚ ਹਨ ਵੀ ਜਾਂ ਨਹੀਂ। 10 ਦਿਨਾਂ ਤੋਂ ਲੰਬੇ ਸਮੇਂ ਤੋਂ ਬਾਅਦ ਵੀ ਉਨ੍ਹਾਂ ਦੀ ਕੋਈ ਭਾਲ ਨਹੀਂ ਕਰਨੀ ਇਹ ਸਾਫ਼ ਦਰਸਾਉਂਦਾ ਹੈ ਕਿ ਪੁਲਸ ਸਾਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ।
ਇਹ ਵੀ ਪੜ੍ਹੋ- ਗਾਣਾ ਸ਼ੂਟ ਕਰਨ ਬਹਾਨੇ ਕੁੜੀ ਨੂੰ ਸੱਦਿਆ ਜਲੰਧਰ, ਅਸ਼ਲੀਲ ਵੀਡੀਓ ਬਣਾ ਕਰ ਦਿੱਤਾ ਵੱਡਾ ਕਾਂਡ
ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਪੁਲਸ ਇਹ ਕਹਿ ਕੇ ਕੋਈ ਮਾਮਲਾ ਜਾਂਚ ਨਹੀਂ ਕਰ ਰਹੀ ਕਿ ਜਦੋਂ ਤੱਕ ਮਾਨਵਜੀਤ ਸਿੰਘ ਤੇ ਜਸ਼ਨਬੀਰ ਸਿੰਘ ਬਾਰੇ ਸਾਨੂੰ ਕੋਈ ਪੁਖਤਾ ਸਬੂਤ ਨਹੀਂ ਮਿਲਦਾ, ਅਸੀਂ ਉਸ ਸਮੇਂ ਤੱਕ ਕੋਈ ਕਾਰਵਾਈ ਕਰਨ ਤੋਂ ਅਸਮਰਥ ਹਾਂ। ਉਨ੍ਹਾਂ ਪੁਲਸ ਕਮਿਸ਼ਨਰ ਜਲੰਧਰ ਨੂੰ ਅਪੀਲ ਕੀਤੀ ਕਿ ਉਹ ਦੋਵਾਂ ਭਰਾਵਾਂ ਨੂੰ ਲੱਭਣ ਲਈ ਪੁਲਸ ਨੂੰ ਸਖਤ ਹੁਕਮ ਦੇਣ ਤੇ ਮਾਮਲੇ ’ਚ ਕਸੂਰਵਾਰ ਐੱਸ. ਐੱਚ. ਓ. ਨਵਦੀਪ ਸਿੰਘ ਨੂੰ ਸਸਪੈਂਡ ਕਰਨ। ਇਸ ਮੌਕੇ ਮਾਨਵਜੀਤ ਉੱਪਲ, ਐਡ. ਸਰਬਜੀਤ ਸਿੰਘ ਆਦਿ ਵੀ ਮੌਜੂਦ ਸਨ।
ਹੁਣ ਮੁੱਖ ਮੰਤਰੀ ਅਤੇ ਡੀ. ਜੀ. ਪੀ. ਨੂੰ ਮਿਲੇ ਕੇ ਕਰਾਂਗੇ ਇਨਸਾਫ਼ ਦੀ ਮੰਗ: ਜਤਿੰਦਰ ਢਿੱਲੋਂ
-ਪੁਲਸ ਤਾਂ ਆਪਣੇ ਅਧਿਕਾਰੀ ਨੂੰ ਹੀ ਨਿਰਦੋਸ਼ ਸਾਬਤ ਕਰਨ ’ਤੇ ਲਾ ਰਹੀ ਸਾਰਾ ਜ਼ੋਰ
ਦੋਵਾਂ ਭਰਾਵਾਂ ਦੇ ਪਿਤਾ ਜਤਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਘਰ ਦੇ ਚਿਰਾਗ ਚਲੇ ਜਾਣ, ਉਸ ਘਰ ’ਤੇ ਕੀ ਬੀਤ ਰਹੀ ਹੋਵੇਗੀ, ਇਹ ਸਿਰਫ਼ ਮੈਂ ਹੀ ਜਾਣਦਾ ਹਾਂ, ਮੈਂ ਕਾਫੀ ਦਿਨ ਇਸ ਮਾਮਲੇ ’ਚ ਚੁੱਪ ਰਿਹਾ ਕਿ ਪੁਲਸ ਸਾਨੂੰ ਇਨਸਾਫ ਦੇਵੇਗੀ ਪਰ ਜਦੋਂ ਇਹ ਦੇਖਿਆ ਕਿ ਪੁਲਸ ਤਾਂ ਆਪਣੇ ਅਧਿਕਾਰੀ ਨੂੰ ਹੀ ਨਿਰਦੋਸ਼ ਸਾਬਤ ਕਰਨ ’ਤੇ ਸਾਰਾ ਜ਼ੋਰ ਲਗਾ ਰਹੀ ਹੈ ਤਾਂ ਸਾਨੂੰ ਮੀਡੀਆ ਸਾਹਮਣੇ ਆਉਣਾ ਪਿਆ। ਉਨ੍ਹਾਂ ਕਿਹਾ ਕਿ ਜਦ ਤੱਕ ਮੇਰੇ ਬੇਟਿਆਂ ਦਾ ਕੋਈ ਅਤਾ-ਪਤਾ ਨਹੀਂ ਲੱਗਦਾ, ਤਦ ਤੱਕ ਪੁਲਸ ਨੂੰ ਆਪਣੇ ਐੱਸ. ਐੱਚ. ਓ. ਨੂੰ ਸਸਪੈਂਡ ਕਰਨਾ ਚਾਹੀਦਾ ਹੈ ਤੇ ਉਸ ਖਿਲਾਫ ਜਾਂਚ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਸ ਖੁਦ ਹੀ ਉਸ ਨੂੰ ਕਲੀਨ ਚਿੱਟ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਮੈਂ ਚੁੱਪ ਨਹੀਂ ਬੈਠਾਂਗਾ ਅਤੇ ਇਸ ਮਾਮਲੇ ’ਚ ਮੈਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੂੰ ਮਿਲ ਕੇ ਇਨਸਾਫ਼ ਦੀ ਮੰਗ ਕਰਾਂਗਾ। ਉਨ੍ਹਾਂ ਕਿਹਾ ਕਿ ਪੁਲਸ ਚਾਹੁੰਦੀ ਤਾਂ ਪਤੀ-ਪਤਨੀ ਦੇ ਘਰੇਲੂ ਝਗੜੇ ਨੂੰ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਸੁਲਝਾ ਸਕਦੀ ਸੀ ਪਰ ਪੁਲਸ ਨੇ ਸਾਡੇ ਹੀ ਲੜਕੇ ’ਤੇ ਧਾਰਾ 107/51 ਲਗਾ ਦਿੱਤੀ, ਜੋ ਪੁਲਸ ਦਾ ਗਲਤ ਰਵੱਈਆ ਹੈ।
ਜਿੱਥੇ ਕ੍ਰਾਈਮ ਸ਼ੁਰੂ ਹੋਵੇ, ਉੱਥੇ ਹੀ ਮਾਮਲਾ ਦਰਜ ਕਰਨਾ ਬਣਦੈ: ਡੀ. ਐੱਸ. ਪੀ. ਸੁਲਤਾਨਪੁਰ ਲੋਧੀ
ਇਸ ਸੰਬੰਧੀ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਬਬਨਦੀਪ ਸਿੰਘ ਲੁਬਾਣਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਦਰਜ ਕਰਨਾ ਜਲੰਧਰ ਪੁਲਸ ਦਾ ਬਣਦਾ ਹੈ, ਕਿਉਂਕਿ ਜਿੱਥੇ ਕ੍ਰਾਈਮ ਸ਼ੁਰੂ ਹੋਵੇ, ਉੱਥੇ ਹੀ ਮਾਮਲਾ ਦਰਜ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸਿਰਫ ਰਪਟ ਗੁਆਚਿਆਂ ਦੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸਕੇ ਭਰਾਵਾਂ ਨੇ ਦਰਿਆ ’ਚ ਛਾਲ ਮਾਰੀ ਹੈ ਜਾਂ ਨਹੀਂ ਇਹ ਸਿਰਫ਼ ਉਨ੍ਹਾਂ ਦੇ ਹੀ ਰਿਸ਼ਤੇਦਾਰ ਵੱਲੋਂ ਕਿਹਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਉਨ੍ਹਾਂ ਦੋਵੇਂ ਸਕੇ ਭਰਾਵਾਂ ਨੇ ਗੁਆਚਿਆਂ ਸੰਬੰਧੀ ਇਸ਼ਤਿਹਾਰ ਵੀ ਜਾਰੀ ਕਰ ਦਿੱਤਾ ਹੈ ਤੇ ਹਰੇਕ ਥਾਣੇ ਦੇ ਪ੍ਰਮੁੱਖ ਨੂੰ ਫੋਟੋਆਂ ਭੇਜ ਕੇ ਗੁਆਚੇ ਸਬੰਧੀ ਕਿਹਾ ਗਿਆ ਹੈ। ਪੁਲਸ ਉਨ੍ਹਾਂ ਨੂੰ ਲੱਭਣ ਲਈ ਪੂਰੀ ਤਰ੍ਹਾਂ ਜ਼ੋਰ ਲਗਾ ਰਹੀ ਹੈ।
ਇਹ ਵੀ ਪੜ੍ਹੋ- ਕੁੜੀ ਦੇ ਪਿਆਰ 'ਚ ਪਾਗਲ ਹੋਇਆ ਨੌਜਵਾਨ ਟੈਂਕੀ 'ਤੇ ਚੜ੍ਹਿਆ, ਦਿੱਤੀ ਛਾਲ ਮਾਰਨ ਦੀ ਧਮਕੀ, ਪੁਲਸ ਨੂੰ ਪਾਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਅੱਧੀ ਰਾਤ ਨੂੰ ਦਿਓਰ ਨੇ ਭਾਬੀ ਨਾਲ ਕਰ ’ਤਾ ਵੱਡਾ ਕਾਂਡ, ਮੰਜ਼ਰ ਦੇਖ ਬੱਚਿਆਂ ਦੀਆਂ ਨਿਕਲੀਆਂ ਚੀਕਾਂ
NEXT STORY