ਜਲੰਧਰ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ 2001 ਵਿੱਚ ਪਾਕਿਸਤਾਨ ਛੱਡਣ ਤੋਂ ਬਾਅਦ ਜਲੰਧਰ ਵਿੱਚ 22 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਦੋ ਭਰਾਵਾਂ ਨੂੰ ਨਾਗਰਿਕਤਾ ਸਰਟੀਫਿਕੇਟ ਸੌਂਪੇ। ਬਸਤੀ ਦਾਨਿਸ਼ਮੰਦਾ ਦੇ ਵਸਨੀਕ ਗੋਪਾਲ ਚੰਦ ਅਤੇ ਗੁਰਦਿਆਲ ਚੰਦ, ਜੋ ਆਪਣੇ ਪਰਿਵਾਰਾਂ ਸਮੇਤ ਜਲੰਧਰ ਵਿੱਚ ਰਹਿ ਰਹੇ ਹਨ ਨੇ ਭਾਰਤੀ ਨਾਗਰਿਕਤਾ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਦੋਵਾਂ ਨੂੰ ਨਾਗਰਿਕਤਾ ਦੀ ਸਹੁੰ ਚੁਕਾਈ, ਜਿਸ ਤੋਂ ਬਾਅਦ ਨਾਗਰਿਕਤਾ ਸਰਟੀਫਿਕੇਟ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ 'ਤੇ ਨਾਇਬ ਤਹਿਸੀਲਦਾਰ ਸਣੇ 3 ਖ਼ਿਲਾਫ਼ ਪਰਚਾ ਦਰਜ
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੋਪਾਲ ਚੰਦ ਅਤੇ ਗੁਰਦਿਆਲ ਚੰਦ ਦੋਵੇਂ 2001 ਵਿੱਚ ਸਿਆਲਕੋਟ (ਪਾਕਿਸਤਾਨ) ਛੱਡ ਕੇ ਅਟਾਰੀ ਸਰਹੱਦ ਤੋਂ ਸਮਝੌਤਾ ਐਕਸਪ੍ਰੈਸ ਰਾਹੀਂ ਭਾਰਤ ਆਏ ਸਨ, ਉਦੋਂ ਤੋਂ ਹੀ ਜਲੰਧਰ ਵਿੱਚ ਰਹਿ ਰਹੇ ਹਨ, ਇਸ ਲਈ ਭਾਰਤੀ ਨਾਗਰਿਕਤਾ ਦੇ ਯੋਗ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਨੇ ਦੋਵਾਂ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਸਿਟੀਜ਼ਨਸ਼ਿਪ ਐਕਟ 1955 ਤਹਿਤ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ’ਚ ਸ਼ੁਰੂ ਹੋਇਆ ਬਦਲੀਆਂ ਦਾ ਮੌਸਮ, ਜਾਰੀ ਹੋਈ ਨਵੀਂ ਆਨਲਾਈਨ ਤਬਾਦਲਾ ਨੀਤੀ
ਸਿਟੀਜ਼ਨਸ਼ਿਪ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਭਰਾਵਾਂ ਨੇ ਸਿਟੀਜ਼ਨਸ਼ਿਪ ਐਕਟ ਤਹਿਤ ਉਨ੍ਹਾਂ ਦੀਆਂ ਦਰਖਾਸਤਾਂ 'ਤੇ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਜਲੰਧਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਨੇ ਇਸ ਐਕਟ ਅਧੀਨ ਨਿਰਧਾਰਤ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਉਸਾਰੂ ਢੰਗ ਨਾਲ ਉਨ੍ਹਾਂ ਦੀ ਮਦਦ ਕੀਤੀ ਹੈ।
ਵਿਜੀਲੈਂਸ ਵੱਲੋਂ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ 'ਤੇ ਨਾਇਬ ਤਹਿਸੀਲਦਾਰ ਸਣੇ 3 ਖ਼ਿਲਾਫ਼ ਪਰਚਾ ਦਰਜ
NEXT STORY