ਹਰੀਕੇ ਪੱਤਣ, (ਲਵਲੀ)- ਬੀਤੀ ਦੇਰ ਰਾਤ ਕਸਬਾ ਹਰੀਕੇ ਪੱਤਣ ਵਿਖੇ ਮੱਛੀ ਮੰਡੀ ਠੇਕੇਦਾਰਾਂ ਦੇ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।
ਇਸ ਸਬੰਧੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ 12 ਵਜੇ ਦੇ ਕਰੀਬ ਕਸਬਾ ਹਰੀਕੇ ਵਿਖੇ ਨਵੇਂ ਅਤੇ ਪੁਰਾਣੇ ਠੇਕੇਦਾਰਾਂ ਵਿਚਕਾਰ ਪੁਰਾਣੀ ਰੰਜਿਸ਼ ਤਹਿਤ ਗੋਲੀ ਚੱਲਣ ਕਾਰਨ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਵਿਚ ਜਸਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਹਰੀਕੇ ਪੱਤਣ ਦੇ ਲੱਕ ਵਿਚ ਗੋਲੀ ਲੱਗਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਅਮਰਦੀਪ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਦੂਸਰੇ ਜ਼ਖਮੀ ਵਿਅਕਤੀ ਗੁਰਦੇਵ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਬਲੇਰ ਨੂੰ ਪੱਟੀ ਵਿਖੇ ਇਲਾਜ ਲਈ ਦਾਖਲ ਕਰਵਾਇਆ। ਇਸ ਮੌਕੇ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਹਰੀਕੇ ਮੱਛੀ ਮੰਡੀ ਦੇ ਨਵੇਂ ਠੇਕੇਦਾਰ ਅਤੇ ਪੁਰਾਣੇ ਠੇਕੇਦਾਰਾਂ ਵਿਚਕਾਰ ਪੁਰਾਣੀ ਰੰਜਿਸ਼ ਕਾਰਨ ਝਗੜਾ ਹੋਇਆ, ਜਿਹੜੇ ਦੋਸ਼ੀ ਪਾਏ ਗਏ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ 'ਚ ਸੈਂਟਰ ਆਫ਼ ਐਕਸੀਲੈਂਸ , 15 ਲੱਖ ਨੌਕਰੀਆਂ ਪੈਦਾ ਕਰਨ 'ਚ ਮਦਦ ਕਰੇਗਾ ਇਹ ਸੈਂਟਰ
NEXT STORY