ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਤ ਪਿੰਡ ਤਕੀਆਂ ਵਿਖੇ ਇਕ ਰੂਹ ਨੂੰ ਝੰਜੋੜ ਦੇਣ ਵਾਲੀ ਦੁੱਖ਼ਦਾਈ ਘਟਨਾ ਸਾਹਮਣੇ ਆਈ ਹੈ। ਇਥੇ ਇਕ ਹੀ ਪਰਿਵਾਰ ਦੇ 5 ਜੀਅ ਕਥਿਤ ਤੌਰ 'ਤੇ ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਗੰਭੀਰ ਰੂਪ ਵਿੱਚ ਬੀਮਾਰ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਜ਼ੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਦੇ ਚਲਦਿਆਂ ਜਿੱਥੋਂ ਉਨ੍ਹਾਂ ਨੂੰ ਮੋਗਾ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਜ ਦੌਰਾਨ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ ਹੈ।
ਮ੍ਰਿਤਕ ਬੱਚਿਆਂ ਦੀ ਪਛਾਣ ਸ਼ਿਵਰਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਤਕੀਆਂ ਉਮਰ (6) ਸਾਲ ਅਤੇ ਦਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਸ ਵੱਲੋਂ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਦੇ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਪਰਿਵਾਰ ਦੇ ਸਮੂਹ ਪੰਜ ਮੈਂਬਰਾਂ ਵੱਲੋਂ ਘਰੇ ਬਣਾਈ ਗਈ ਚਾਹ ਪੀਤੀ ਗਈ, ਜਿਸ ਨੂੰ ਪੀਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਚਾਹ ਵਿਚ ਕੋਈ ਕਿਰਲੀ ਡਿੱਗ ਗਈ ਸੀ, ਜਿਸ ਕਾਰਨ ਜ਼ਹਿਰੀਲੀ ਚਾਹ ਸਾਰੇ ਪਰਿਵਾਰ ਨੇ ਪੀ ਲਈ ਅਤੇ ਕੁਝ ਸਮੇਂ ਵਿੱਚ ਹੀ ਸਾਰਾ ਪਰਿਵਾਰ ਬੀਮਾਰ ਹੋ ਗਿਆ।
ਇਹ ਵੀ ਪੜ੍ਹੋ: ਜਲੰਧਰ: PVR 'ਚ ਫ਼ਿਲਮ ਵੇਖਣ ਆਏ ਅੰਮ੍ਰਿਤਧਾਰੀ ਸਿੱਖ ਨੂੰ ਵੈੱਜ ਸੈਂਡਵਿਚ ਦੀ ਥਾਂ ਦਿੱਤਾ ਨੌਨਵੈੱਜ ਸੈਂਡਵਿਚ
ਇਨ੍ਹਾਂ ਵਿਚੋਂ ਪਰਿਵਾਰ ਦੇ 2 ਬੱਚਿਆਂ ਸ਼ਿਵਰਾਜ ਅਤੇ ਦਮਨਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਹੈ ਜਦਕਿ ਪਰਿਵਾਰ ਦੇ 3 ਮੈਂਬਰ ਪਿਤਾ ਗੁਰਪ੍ਰੀਤ ਸਿੰਘ, ਮਾਤਾ ਬਲਜੀਤ ਕੌਰ ਅਤੇ ਛੋਟੀ ਕੁੜੀ ਨਵਰੀਤ ਕੌਰ ਫਿਲਹਾਲ ਜ਼ੇਰੇ ਇਲਾਜ ਹਨ।
ਉਧਰ ਪੁਲਸ ਵੱਲੋਂ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ 'ਚ ਰਖਵਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਹੈ, ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਉਸ ਦੀ ਬਾਂਹ ਫੜ ਕੇ ਪਰਿਵਾਰ ਦੀ ਸਹਾਇਤਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜਲੰਧਰ: ਸਿਵਲ ਹਸਪਤਾਲ 'ਚ ਮੈਡੀਕਲ ਕਰਵਾਉਣ ਲਿਆਂਦਾ ਹਵਾਲਾਤੀ ਭੱਜਿਆ, ਪੁਲਸ ਦੇ ਫੁੱਲੇ ਹੱਥ-ਪੈਰ
ਇਹ ਵੀ ਪੜ੍ਹੋ: ਐਕਸਾਈਜ਼ ਪਾਲਿਸੀ: ਟੈਂਡਰ ਭਰਨ ਲਈ ਮਹਿਕਮੇ ਨੇ ਦਿੱਤਾ ਇੰਨਾ ਸਮਾਂ, ਅੱਜ ਖੁੱਲ੍ਹਣਗੇ 1500 ਨਵੇਂ ਠੇਕੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਭਲਕੇ, ਇਨ੍ਹਾਂ ਵਿਧਾਇਕਾਂ ਦਾ ਮੰਤਰੀ ਬਣਨਾ ਲਗਭਗ ਤੈਅ
NEXT STORY