ਗੁਰਾਇਆ, (ਮੁਨੀਸ਼)- ਸਥਾਨਕ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਉੂਡਰ ਸਣੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਗੁਰਾਇਆ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪ੍ਰਿਥੀਰਾਜ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਤਵਿੰਦਰ ਕੁਮਾਰ ਉਰਫ ਜਿੰਦਰ ਪੁੱਤਰ ਨਿਰਮਲ ਕੁਮਾਰ ਮਿੰਦੀ ਵਾਸੀ ਲਾਂਗੜੀਆਂ ਮੁਹੱਲਾ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦੇ ਕੋਲੋਂ ਤਲਾਸ਼ੀ ਦੌਰਾਨ 200 ਗ੍ਰਾਮ ਨਸ਼ੀਲਾ ਪਾਉੂਡਰ ਬਰਾਮਦ ਹੋਇਆ। ਪੁਲਸ ਨੇ ਦੋਸ਼ੀ ਖਿਲਾਫ ਥਾਣਾ ਗੁਰਾਇਆ 'ਚ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰਾਂ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਨਾਕਾਬੰਦੀ ਦੌਰਾਨ ਸੇਮੋ ਉਰਫ ਨਿੱਕੀ ਵਾਸੀ ਸਤਨਾਮਪੁਰਾ ਮੁਹੱਲਾ ਥਾਣਾ ਸਤਨਾਮਪੁਰਾ ਫਗਵਾੜਾ ਨੂੰ ਗ੍ਰਿਫਤਾਰ ਕਰ ਕੇ ਉਸਦੇ ਕੋਲੋਂ 30 ਗ੍ਰਾਮ ਨਸ਼ੀਲਾ ਪਾਉੂਡਰ ਬਰਾਮਦ ਕੀਤਾ ਹੈ।
ਨਿਗਮ ਨੇ ਗੈਰ-ਕਾਨੂੰਨੀ ਬਿਲਡਿੰਗ ਨੂੰ ਕੀਤਾ ਸੀਲ
NEXT STORY