ਲੁਧਿਆਣਾ (ਰਾਜ) : ਕਮਿਸ਼ਨਰੇਟ ਪੁਲਸ ਨੇ ਸ਼ਹਿਰ ’ਚ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ’ਤੇ ਨਕੇਲ ਕੱਸਦੇ ਹੋਏ 2 ਸ਼ਾਤਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਕੋਲੋਂ ਚੋਰੀ ਦੇ 10 ਮੋਬਾਈਲ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਪਾਈਸਜੈੱਟ 10 ਫਰਵਰੀ ਤੋਂ ਇੰਫਾਲ ਲਈ ਸ਼ੁਰੂ ਕਰੇਗੀ ਆਪਣੀ ਪਹਿਲੀ ਉਡਾਣ ਸੇਵਾ
ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਸਮੀਰ ਵਰਮਾ ਅਤੇ ਏ. ਸੀ. ਪੀ. ਅਨਿਲ ਭਨੋਟ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 4 ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਜੀਤ ਸਿੰਘ ਦੀ ਅਗਵਾਈ ’ਚ ਟੀਮ ਨੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮੇਹਰਬਾਨ ਨਿਵਾਸੀ ਰਿਸ਼ੀ ਅਤੇ ਆਦਿਲ ਦੇ ਰੂਪ ’ਚ ਹੋਈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਲੁੱਟ-ਖੋਹ ਅਤੇ ਝਪਟਮਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ’ਚ ਇਨ੍ਹਾਂ ਤੋਂ ਹੋਰ ਵਾਰਦਾਤਾਂ ਅਤੇ ਇਨ੍ਹਾਂ ਦੇ ਗੈਂਗ ਦੇ ਬਾਕੀ ਮੈਂਬਰਾਂ ਬਾਰੇ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਛੱਡਦੇ ਸਾਰ ਨਵਜੋਤ ਕੌਰ ਸਿੱਧੂ ਨੇ ਦੱਸ'ਤਾ ਅਗਲਾ ਪਲਾਨ
NEXT STORY