ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿਚ ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਮੈਦਾਨੀ ਇਲਾਕਿਆਂ ਵਿਚ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦੋ ਦਿਨਾਂ ਤੋਂ ਦੋਵਾਂ ਸੂਬਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਐਤਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਕਈ ਸ਼ਹਿਰ ਜਲ-ਥਲ ਹੋ ਗਏ। ਹੁਣ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਵਿਚ ਵੀ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਵਿਚ ਬਦਲਾਅ ਨੂੰ ਲੈ ਕੇ ਵੱਡੀ ਖ਼ਬਰ, ਪ੍ਰਧਾਨ ਦੇ ਅਹੁਦੇ ਲਈ ਇਹ ਨਾਂ ਚਰਚਾ 'ਚ
ਹਿਮਾਚਲ ਵਿਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਬਣ ਗਿਆ ਹੈ। ਪਹਾੜੀ ਇਲਾਕਿਆਂ ਵਿਚੋਂ ਪਾਣੀ ਆਉਣ ਕਾਰਣ ਪੰਜਾਬ ਦੇ ਦਰਿਆ ਵੀ ਚੜ੍ਹ ਗਏ ਹਨ। ਚੱਕੀ ਅਤੇ ਜਲਾਲੀਆ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ ਜਿਸ ਕਾਰਨ ਉਝ ਅਤੇ ਰਾਵੀ ਦਰਿਆ ਦੇ ਸੰਗਮ ਸਥਾਨ ਮਕੌੜਾ ਪੱਤਣ ਵਿਚ ਪਾਣੀ ਦਾ ਵਹਾਅ ਕਾਫੀ ਤੇਜ਼ ਹੈ। ਦੂਜੇ ਪਾਸੇ ਪਠਾਨਕੋਟ ਦੇ ਕਈ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ। ਅਜਿਹੇ ਵਿਚ ਮਕੌੜਾ ਪੱਤਣ ’ਤੇ ਦਰਿਆ ਵਿਚ ਚੱਲਣ ਵਾਲੀ ਬੇੜੀ ਬੰਦ ਕਰ ਦਿੱਤੀ ਗਈ। ਪਠਾਨਕੋਟ ਜ਼ਿਲ੍ਹੇ ਦੇ ਸੱਤ ਪਿੰਡ ਤੂਰ, ਚੇਬੇ, ਮਮੀਆ, ਲਸਿਆਨ ਆਦਿ ਵਿਚ ਪਾਣੀ ਭਰ ਗਿਆ ਅਤੇ ਉਕਤ ਪਿੰਡਾਂ ਦਾ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮਸ਼ਹੂਰ ਪਿੰਡ ਦੇ ਲੋਕਾਂ ਦਾ ਸਖ਼ਤ ਫ਼ਰਮਾਨ, ਬਾਹਰੀ ਸੂਬਿਆਂ ਦੇ ਲੋਕਾਂ ਲਈ ਸਖ਼ਤ ਹਦਾਇਤਾਂ ਜਾਰੀ
ਹਿਮਾਚਲ ਵਿਚ ਭਾਰੀ ਮੀਂਹ
ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸੂਬੇ ਵਿਚ 280 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਇਨ੍ਹਾਂ ਵਿੱਚੋਂ 150 ਦੇ ਕਰੀਬ ਸੜਕਾਂ ਤਾਂ ਸ਼ਨੀਵਾਰ ਨੂੰ ਹੀ ਬੰਦ ਹੋ ਗਈਆਂ ਸਨ। ਸੂਤਰਾਂ ਨੇ ਦੱਸਿਆ ਕਿ ਊਨਾ ਵਿਚ ਨਦੀਆਂ-ਨਾਲਿਆਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਗਿਆ ਹੈ ਜਦਕਿ ਲਾਹੌਲ ਤੇ ਸਪਿਤੀ ਪੁਲਸ ਨੇ ਸਥਾਨਕ ਲੋਕਾਂ ਤੇ ਯਾਤਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਜਾਹਲਮਾਨ ਨਾਲਾ ਪਾਰ ਨਾ ਕਰਨ ਲਈ ਕਿਹਾ ਹੈ ਕਿਉਂਕਿ ਇਸ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
ਇਹ ਵੀ ਪੜ੍ਹੋ : ਵਿਦੇਸ਼ੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ, ਪਲਾਂ 'ਚ ਉੱਜੜ ਗਈਆਂ ਪਰਿਵਾਰ ਦੀ ਖ਼ੁਸ਼ੀਆਂ
ਪੰਜਾਬ ਦੇ ਕੁੱਝ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ
ਬੀਤੇ ਦਿਨੀਂ ਪਈ ਭਾਰੀ ਬਾਰਿਸ਼ ਕਾਰਣ ਪੰਜਾਬ ਦੇ ਕਈ ਸਕੂਲਾਂ 'ਚ ਮੀਂਹ ਦਾ ਪਾਣੀ ਭਰ ਗਿਆ ਹੈ, ਜ਼ਿਲ੍ਹਾ ਰੂਪਨਗਰ ਦੇ ਕਈ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਦੀਆਂ ਇਮਾਰਤਾਂ 'ਚ ਪਾਣੀ ਭਰ ਜਾਣ ਕਾਰਨ ਪ੍ਰਸ਼ਾਸਨ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉੱਥੇ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਸਕੂਲਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਭੱਲੜੀ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ ਖਾਬੜਾ, ਬਲਾਕ ਸਲੌਰਾ, ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਕਮਲੋਟ, ਬਲਾਕ ਝੱਜ, ਸਰਕਾਰੀ ਪ੍ਰਾਇਮਰੀ ਸਕੂਲ ਅਮਰਪੁਰ ਬੇਲਾ, ਬਲਾਕ ਝੱਜ, ਸਰਕਾਰੀ ਪ੍ਰਾਇਮਰੀ ਸਕੂਲ ਬ੍ਰਹਮਪੁਰ ਲੋਅਰ, ਬਲਾਕ ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ, ਬਲਾਕ ਨੰਗਲ, ਸਰਕਾਰੀ ਹਾਈ ਸਕੂਲ ਕੁਲਗਰਾਂ, ਬਲਾਕ ਨੰਗਲ, ਸਰਕਾਰੀ ਮਿਡਲ ਸਕੂਲ ਮਹਿਲਵਾਂ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ, ਬਲਾਕ ਨੰਗਲ, ਸਰਕਾਰੀ ਹਾਈ ਸਕੂਲ ਦਸਗਰਾਈਂ, ਬਲਾਕ ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਮਿਡਲ ਸਕੂਲ ਖਾਨਪੁਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਸ਼ਾਮਲ ਹਨ।
ਇਹ ਵੀ ਪੜ੍ਹੋ : ਪਿਉ ਨੇ ਪਹਿਲਾਂ ਪੁੱਤ ਨੂੰ ਗਲਾਸ ’ਚ ਪਿਆਇਆ ਜ਼ਹਿਰ, ਫਿਰ ਖ਼ੁਦ ਪੀ ਲਿਆ, ਤੜਫ਼-ਤੜਫ਼ ਦੋਵਾਂ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਧਿਆਪਕਾਂ ਦੀ ਟਰਾਂਸਫਰ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ, ਵੈਰੀਫਿਕੇਸ਼ਨ ਦਾ ਅੱਜ ਆਖ਼ਰੀ ਦਿਨ
NEXT STORY