ਭਵਾਨੀਗੜ੍ਹ (ਕਾਂਸਲ)- ਬੀਤੇ ਦਿਨੀਂ ਪਿੰਡ ਨਾਗਰਾ ਵਿਖੇ ਠੇਕੇ ਤੋਂ ਸ਼ਰਾਬ ਲੈ ਕੇ ਪੈਦਲ ਪਰਤ ਰਹੇ ਦੋ ਵਿਅਕਤੀਆਂ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦੇਣ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਘਟਨਾ ਦਾ ਸ਼ਿਕਾਰ ਹੋਏ ਮ੍ਰਿਤਕ ਜੋਗਿੰਦਰ ਸਿੰਘ ਦੇ ਵੱਡੇ ਭਰਾ ਗੁਰਬਚਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੀਰਾਬੱਦੀ ਜ਼ਿਲ੍ਹਾ ਫਤਿਆਬਾਦ ਹਰਿਆਣਾ ਵੱਲੋਂ ਲਿਖਾਏ ਗਏ ਬਿਆਨਾਂ ’ਚ ਉਸ ਨੇ ਦੱਸਿਆ ਕਿ ਉਹ ਮਾਨਸਾ ਦੇ ਇਕ ਠੇਕੇਦਾਰ ਕੋਲ ਨਹਿਰੀ ਖਾਲਾਂ ਦੀ ਪਾਈਪ ਲਾਈਨ ਪਾਉਣ ਦਾ ਕੰਮ ਕਰਦੇ ਸਨ।
ਇਹ ਖ਼ਬਰ ਵੀ ਪੜ੍ਹੋ - ਅਮਿਤ ਸ਼ਾਹ ਦੇ ਸਰਕਾਰ ਡੇਗਣ ਦੇ ਬਿਆਨ ਦਾ CM ਮਾਨ ਨੇ ਦਿੱਤਾ ਜਵਾਬ, 2027 ਲਈ ਵੀ ਕਰ 'ਤੀ ਭਵਿੱਖਬਾਣੀ (ਵੀਡੀਓ)
28 ਮਈ ਨੂੰ ਰਾਤ ਦੇ ਕਰੀਬ 9 ਵਜੇ ਉਹ ਅਤੇ ਉਸ ਦਾ ਛੋਟਾ ਭਰਾ ਜੋਗਿੰਦਰ ਸਿੰਘ ਅਤੇ ਉਨ੍ਹਾਂ ਨਾਲ ਕੰਮਕਾਰ ਕਰਨ ਵਾਲਾ ਪਰਮਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਲੋਹਗੜ੍ਹ ਜ਼ਿਲ੍ਹਾ ਮਾਨਸਾ ਪੈਦਲ ਤੁਰ ਕੇ ਪਿੰਡ ਨਾਗਰਾ ਵਿਖੇ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਖਰੀਦ ਕੇ ਜਦੋਂ ਵਾਪਸ ਆਪਣੇ ਠਿਕਾਣੇ ’ਤੇ ਆ ਰਹੇ ਸੀ ਤਾਂ ਪਿੰਡ ਨਾਗਰੇ ਵਾਲੀ ਸਾਈਡ ਤੋਂ ਤੇਜ਼ ਰਫਤਾਰੀ ਨਾਲ ਆਏ ਇਕ ਨਾਮਲੂਮ ਵਾਹਨ ਦੇ ਚਾਲਕ ਨੇ ਕਥਿਤ ਤੌਰ ’ਤੇ ਲਾਪ੍ਰਵਾਹੀ ਨਾਲ ਉਸ ਦੇ ਭਰਾ ਜੋਗਿੰਦਰ ਸਿੰਘ ਅਤੇ ਪਰਮਜੀਤ ਸਿੰਘ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਜਣੇ ਸੜਕ ’ਤੇ ਡਿੱਗ ਪਏ ਅਤੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਟੱਕਰ ਮਾਰਨ ਵਾਲਾ ਵਾਹਨ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਭਗਵੰਤ ਮਾਨ ਨੇ ਕਾਗਜ਼ੀ CM ਵਾਲੇ ਬਿਆਨ 'ਤੇ PM ਮੋਦੀ ਨੂੰ ਦਿੱਤਾ ਮੋੜਵਾਂ ਜਵਾਬ
ਇਸ ਤੋਂ ਬਾਅਦ ਉਸ ਨੇ 108 ਨੰਬਰ ’ਤੇ ਕਾਲ ਕਰ ਕੇ ਐਂਬੂਲੈਂਸ ਰਾਹੀਂ ਦੋਵਾਂ ਦੀਆਂ ਲਾਸ਼ਾਂ ਨੂੰ ਪੁਲਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਸੰਗਰੂਰ ਦੀ ਮੌਰਚਰੀ ’ਚ ਰਖਵਾਇਆ। ਪੁਲਸ ਨੇ ਇਸ ਸਬੰਧੀ ਨਾਮਲੂਮ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰਦਿਆਂ ਟੱਕਰ ਮਾਰਨ ਵਾਲੇ ਵਾਹਨ ਦੀ ਭਾਲ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਨੂੰ ਚੈੱਕ ਕੀਤਾ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣ ਕਮਿਸ਼ਨ ਨੇ ਪੰਜਾਬ ਦੇ ਇਹ ਦੋ ਵੱਡੇ ਹਲਕੇ ਸੰਵੇਦਨਸ਼ੀਲ ਐਲਾਨੇ
NEXT STORY