ਪਟਿਆਲਾ, (ਬਲਜਿੰਦਰ)- ਥਾਣਾ ਕੋਤਵਾਲੀ ਦੀ ਪੁਲਸ ਨੇ ਅਗਵਾ ਕਰ ਕੇ ਕੁੱਟਮਾਰ ਦੇ ਦੋਸ਼ ਵਿਚ 2 ਦਰਜਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਰਮਨਦੀਪ ਸਿੰਘ ਵਾਸੀ ਨੇੜੇ ਨਰਾਇਣ ਸਕੂਲ ਸਨੌਰ ਰੋਡ, ਗੁਰਮੁਖ ਸਿੰਘ, ਗੁਰਧਿਆਨ ਸਿੰਘ ਵਾਸੀ ਸਨੌਰੀ ਅੱਡਾ ਅਤੇ ਤਨੂੰ ਤੋਂ ਇਲਾਵਾ 20-25 ਅਣਪਛਾਤੇ ਵਿਅਕਤੀ ਸ਼ਾਮਲ ਹਨ।
ਇਸ ਸਬੰਧੀ ਮਹਾਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਰਹਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਅਜੀਤ ਨਰਸਿੰਗ ਹੋਮ ਕੋਲ ਉਸ ਦੀ ਕੁੱਟਮਾਰ ਕੀਤੀ। ਫਿਰ ਅਗਵਾ ਕਰ ਕੇ ਆਰ. ਐੈੱਚ. ਪ੍ਰਾਪਰਟੀ ਡੀਲਰ ਸਨੌਰੀ ਅੱਡਾ ਵਿਖੇ ਲੈ ਗਏ। ਉਥੇ ਉਸ ਦੀ ਕੁੱਟਮਾਰ ਕਰ ਕੇ ਬਦਫੈਲੀ ਕਰਨ ਦੀ ਕੋਸ਼ਿਸ਼ ਕੀਤੀ। ਉਕਤ ਵਿਅਕਤੀਆਂ ਨੇ ਉਸ ਦਾ ਫੋਨ ਵੀ ਤੋੜ ਦਿੱਤਾ ਅਤੇ 300 ਰੁਪਏ ਕੱਢ ਲਏ।
ਇਹ ਝਗੜਾ ਪੁਰਾਣੀ ਤਕਰਾਰਬਾਜ਼ੀ ਕਾਰਨ ਹੋਇਆ। ਪੁਲਸ ਨੇ ਇਸ ਮਾਮਲੇ ਵਿਚ 323, 365, 427, 377, 511, 148, 149 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਭਾਜਯੁਮੋ ਵਰਕਰਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ
NEXT STORY