ਲੁਧਿਆਣਾ (ਅਨਿਲ) – ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਦੇ ਖਿਲਾਫ ਚਲਾਈ ਮੁਹਿਮ ਦੇ ਤਹਿਤ ਕਾਰਵਾਈ ਕਰਦਿਆਂ ਦੋ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਲੇਮ ਟਾਬਰੀ ਦੇ ਸਹਾਇਕ ਇੰਚਾਰਜ ਸਬ ਇੰਸ. ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਜਲੰਧਰ ਬਾਈਪਾਸ ਚੌਕ ਦੇ ਨੇੜੇ ਮੌਜੂਦ ਸੀ ਅਤੇ ਉਸ ਦੌਰਾਨ ਸਾਹਮਣੇ ਤੋਂ ਦੋ ਵਿਅਕਤੀ ਪੈਦਲ ਆਉਂਦੇ ਦਿਖਾਈ ਦਿੱਤੇ ਜਦ ਪੁਲਸ ਟੀਮ ਨੇ ਉਪਰੋਕਤ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਚੈਕਿੰਗ ਦੇ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਵੇਂ ਇਕਦਮ ਪਿਛੇ ਮੁੜਨ ਕੇ ਭੱਜਣ ਲੱਗੇ ਅਤੇ ਇਸ ਦੌਰਾਨ ਪੁਲਸ ਨੇ ਮੁਸਤੈਦੀ ਨਾਲ ਦੋਵਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 1500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ। ਜਿਸਦੇ ਬਾਅਦ ਪੁਲਸ ਨੇ ਦੋਵਾਂ ਨੂੰ ਕਾਬੂ ਕਰਕੇ ਉਨਾਂ ਦੀ ਪਛਾਣ ਨਰੇਸ਼ ਕੁਮਾਰ ਰਾਮ ਪੁੱਤਰ ਰਸੀਲਾ ਰਾਮ ਨਿਵਾਸੀ ਕਿਲਾ ਮੁਹੱਲਾ ਅਤੇ ਮਨਜੀਤ ਰਾਮ ਪੁੱਤਰ ਚਰਨਦਾਸ ਨਿਵਾਸੀ ਨਗਰ ਫਿਲੋਰ ਵਜੋਂ ਕੀਤੀ ਗਈ। ਪੁਲਸ ਨੇ ਦੋਵਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਸਲੇਮ ਟਾਬਰੀ ਵਿਚ ਐੱਨ.ਡੀ.ਪੀ.ਐੱਸ ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਕ ਮੁਲਜ਼ਮ ’ਤੇ ਪਹਿਲਾ ਵੀ ਮਾਮਲਾ ਦਰਜ
ਸਹਾਇਕ ਥਾਣਾ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿਛ ਕੀਤੀ ਤਾਂ ਉਨਾਂ ਵਿਚੋਂ ਮਨਜੀਤ ਸਿੰਘ ਨੇ ਦੱਸਿਆ ਕਿ ਉਸ ’ਤੇ ਪਹਿਲਾ ਵੀ ਇਕ ਮਾਮਲਾ ਫਿਲੌਰ ਥਾਣਾ ਵਿਚ ਨਸ਼ਾ ਸਮੱਗਲਿਗ ਦਾ ਦਰਜ ਹੈ। ਜਿਸ ਵਿਚ ਮੁਲਜ਼ਮ ਜਮਾਨਤ ’ਤੇ ਬਾਹਰ ਆਇਆ ਹੋਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿਛ ਕੀਤੀ ਜਾ ਸਕੇ।
'ਨੌਜਵਾਨ ਦੇ ਕਤਲ ਨੂੰ ਪੁਲਸ ਦੱਸ ਰਹੀ ਹਾਦਸਾ !' ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਕੀਤਾ ਚੱਕਾ ਜਾਮ
NEXT STORY