ਜਲੰਧਰ (ਸੋਨੂੰ)- ਜਲੰਧਰ ਦਿਹਾਤੀ ਦੇ ਭੋਗਪੁਰ ਥਾਣੇ ਦੀ ਪੁਲਸ ਨੇ 02 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 4 ਕਿਲੋ 200 ਗ੍ਰਾਮ ਅਫ਼ੀਮ ਬਰਾਮਦ ਕੀਤੀ। ਦੋਵਾਂ ਮੁਲਜ਼ਮਾਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਵਸੀਮ ਅਤੇ ਰਫ਼ੀਕ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ 25 ਅਪ੍ਰੈਲ ਨੂੰ ਇੰਸਪੈਕਟਰ ਰਵਿੰਦਰ ਕੁਮਾਰ ਮੁੱਖ ਅਫ਼ਸਰ, ਥਾਣਾ ਭੋਗਪੁਰ ਨੇ ਪੁਲਸ ਪਾਰਟੀ ਸਮੇਤ ਅੱਡਾ ਲਾਡਰਾ ਵਿਖੇ ਨਾਕਾਬੰਦੀ ਦੌਰਾਨ ਸ਼ੱਕੀਆਂ ਨੂੰ ਰੋਕਿਆ ਅਤੇ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਤੋਂ 4 ਕਿਲੋ 200 ਗ੍ਰਾਮ ਅਫ਼ੀਮ ਬਰਾਮਦ ਹੋਈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ: ਹੋਮਗਾਰਡ ਦੇ ਜਵਾਨ ਤੇ ਉਸ ਦੇ ਭਰਾ ’ਤੇ ਕਾਤਲਾਨਾ ਹਮਲਾ

ਮੌਕੇ 'ਤੇ ਹੀ ਦੋਵਾਂ ਮੁਲਜ਼ਮਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਭੋਗਪੁਰ ਵਿਖੇ ਮਾਮਲਾ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਥੋੜ੍ਹੇ ਸਮੇਂ ਵਿੱਚ ਵੱਡੀ ਰਕਮ ਕਮਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਦੋਵੇਂ ਮੁਲਜ਼ਮ ਜਨਤਕ ਆਵਾਜਾਈ ਦੀ ਵਰਤੋਂ ਕਰਕੇ ਅਫ਼ੀਮ ਦੀਆਂ ਵੱਡੀਆਂ ਖੇਪਾਂ ਸਪਲਾਈ ਕਰਦੇ ਸਨ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਨਸ਼ੀਲੇ ਪਦਾਰਥ ਵੇਚਦੇ ਸਨ।
ਕਿਸੇ ਨੂੰ ਵੀ ਉਨ੍ਹਾਂ 'ਤੇ ਸ਼ੱਕ ਨਹੀਂ ਸੀ ਕਿਉਂਕਿ ਉਹ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਦੇ ਸਨ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਹੋਰ ਜਾਂਚ ਕੀਤੀ ਜਾ ਰਹੀ ਹੈ। ਜਿਸ ਤਹਿਤ ਦੋਸ਼ੀਆਂ ਦੇ ਸੰਬੰਧਾਂ ਦੀ ਭਾਲ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਣਯੋਗ ਅਦਾਲਤ ਤੋਂ ਪੁਲਸ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ: ਹੋਮਗਾਰਡ ਦੇ ਜਵਾਨ ਤੇ ਉਸ ਦੇ ਭਰਾ ’ਤੇ ਕਾਤਲਾਨਾ ਹਮਲਾ
NEXT STORY