ਚੰਡੀਗੜ੍ਹ : ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਵਿਚ ਮਾਪਦੰਡਾਂ ਨੂੰ ਅੱਖੋਂ ਪਰੋਖੇ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਵਾਲਿਆਂ ਖ਼ਿਲਾਫ਼ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਇਸ ਤਹਿਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ ਵਿਚ ਘਟੀਆ ਮਿਆਰ ਦਾ ਕੰਮ ਕਰਵਾਉਣ ਵਾਲੇ ਦੋ ਸਹਾਇਕ ਇੰਜੀਨੀਅਰਾਂ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਲਾੜਿਆਂ ਨੇ ਕਾਇਮ ਕੀਤੀ ਮਿਸਾਲ, ਦਾਜ 'ਚ ਹੋਈ ਲੱਖਾਂ ਰੁਪਏ ਦੀ ਪੇਸ਼ਕਸ਼ ਤਾਂ ਦਿੱਤਾ ਇਹ ਜਵਾਬ, ਖੱਟੀ ਵਾਹਵਾਹੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੇ ਸਹਾਇਕ ਇੰਜੀਨੀਅਰਾਂ ਮਹੇਸ਼ ਕੁਮਾਰ ਸ਼ਰਮਾ ਅਤੇ ਰਜੇਸ਼ ਕੌੜਾ ਵੱਲੋਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੌਰਾਨ ਤਿਉੜ ਤੋਂ ਜਾਕੜ ਮਾਜਰਾ ਤੱਕ ਲਿੰਕ ਰੋਡ ਦੇ ਕੰਮ ਵਿਚ ਨਿਰਧਾਰਿਤ ਮਾਪਦੰਡਾਂ ਨੂੰ ਨਜ਼ਰ ਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਇਆ ਗਿਆ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਹਾਂ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਾਲੀ 1970 ਦੇ ਰੂਲ 4 ਅਧੀਨ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸੌਖੇ ਢੰਗ ਨਾਲ ਪੈਸੇ ਕਮਾਉਣ ਲਈ ਦਿਹਾੜੀਦਾਰਾਂ ਨੇ ਬਣਾ ਲਿਆ ਲੁਟੇਰਾ ਗੈਂਗ, ਕਰ'ਤੀਆਂ ਡੇਢ ਦਰਜਨ ਵਾਰਦਾਤਾਂ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਭ੍ਰਿਸ਼ਟ ਕੰਮਾਂ ਵਿਚ ਲਿਪਤ ਅਤੇ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਛੱਤੀਸਗੜ੍ਹ 'ਚ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ, PM ਮੋਦੀ ਨੇ ਐਤਵਾਰ ਨੂੰ ਕੀਤੀ ਸੀ ਰਵਾਨਾ
ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਦੋ ਕਰਮਚਾਰੀਆਂ ਸੋਗੰਧ ਸਿੰਘ ਭੁੱਲਰ, ਕਾਰਜਕਾਰੀ ਇੰਜੀਨੀਅਰ, ਉਸਾਰੀ ਮੰਡਲ ਨੰ:1,ਲੋਕ ਨਿਰਮਾਣ ਵਿਭਾਗ ਅਤੇ ਦਿਲਪ੍ਰੀਤ ਸਿੰਘ, ਉਪ ਮੰਡਲ ਇੰਜੀਨੀਅਰ ਉਸਾਰੀ ਉਪ ਮੰਡਲ ਨੰ:2, ਲੋਕ ਨਿਰਮਾਣ ਵਿਭਾਗ ਨੂੰ ਆਪਣਾ ਸਪਸ਼ਟੀਕਰਨ 4 ਦਿਨਾਂ ਦੇ ਅੰਦਰ ਅੰਦਰ ਸਰਕਾਰ ਨੂੰ ਭੇਜਣ ਦੇ ਹੁਕਮ ਦਿੱਤੇ ਗਏ ਹਨ। ਮੁਅੱਤਲੀ ਦੇ ਸਮੇਂ ਦੌਰਾਨ ਇਨ੍ਹਾਂ ਕਰਮਚਾਰੀਆਂ ਦਾ ਹੈੱਡ ਕੁਆਟਰ ਮੁੱਖ ਇੰਜੀਨੀਅਰ ਪਟਿਆਲਾ ਦੇ ਦਫ਼ਤਰ ਵਿਖੇ ਹੋਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮੀਤ ਹੇਅਰ ਵੱਲੋਂ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ 'ਚ ਨਵੀਆਂ ਮਸ਼ੀਨਾਂ ਖਰੀਦ ਕੇ ਸਰਕਾਰੀ ਪ੍ਰੈੱਸ ਦੇ ਨਵੀਨੀਕਰਨ 'ਤੇ ਜ਼ੋਰ
NEXT STORY