Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:57:25 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਾਨੂੰਨ ਨੂੰ ਅੰਗੂਠਾ ਦਿਖਾ ਕੇ ਨਿਗਮ ਦੀ ਦੁਕਾਨ ’ਤੇ ਦੋ ਮੰਜ਼ਿਲਾਂ ਦਾ ਨਿਰਮਾਣ, ਅਧਿਕਾਰੀਆਂ ਦੀ ਚੁੱਪ ’ਤੇ ਸਵਾਲ

PUNJAB News Punjabi(ਪੰਜਾਬ)

ਕਾਨੂੰਨ ਨੂੰ ਅੰਗੂਠਾ ਦਿਖਾ ਕੇ ਨਿਗਮ ਦੀ ਦੁਕਾਨ ’ਤੇ ਦੋ ਮੰਜ਼ਿਲਾਂ ਦਾ ਨਿਰਮਾਣ, ਅਧਿਕਾਰੀਆਂ ਦੀ ਚੁੱਪ ’ਤੇ ਸਵਾਲ

  • Edited By Shubam Kumar,
  • Updated: 21 Mar, 2026 09:08 PM
Punjab
two floors constructed on a municipal shop by ignoring the law
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਰਮਨ)-ਗੁਰੂ ਨਗਰੀ ਅੰਮ੍ਰਿਤਸਰ, ਜੋ ਆਪਣੇ ਇਤਿਹਾਸਕ ਅਤੇ ਵਪਾਰਕ ਮਹੱਤਵ ਲਈ ਜਾਣੀ ਜਾਂਦੀ ਹੈ, ਅੱਜ-ਕੱਲ੍ਹ ਨਗਰ ਨਿਗਮ ਦੀ ਕਾਰਜਪ੍ਰਣਾਲੀ ਤੇ ਸ਼ਹਿਰ ’ਚ ਵਧ ਰਹੇ ਗੈਰ-ਕਾਨੂੰਨੀ ਨਿਰਮਾਣ ਕਾਰਨ ਚਰਚਾ ’ਚ ਹੈ। ਤਾਜ਼ਾ ਮਾਮਲਾ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਵਪਾਰਕ ਖੇਤਰ ਆਈ. ਡੀ. ਐੱਚ. ਮਾਰਕੀਟ ਦਾ ਹੈ, ਜਿੱਥੇ ਕਾਨੂੰਨ ਨੂੰ ਅੰਗੂਠਾ ਦਿਖਾ ਕੇ ਦੁਕਾਨ ਨੰਬਰ 14-15 ਦੇ ਉੱਪਰ ਦੋ ਨਵੀਆਂ ਮੰਜ਼ਿਲਾਂ ਦਾ ਨਿਰਮਾਣ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਹ ਮਾਮਲਾ ਨਾ ਸਿਰਫ਼ ਨਿਗਮ ਦੀਆਂ ਨੀਤੀਆਂ ’ਤੇ ਸਵਾਲ ਖੜ੍ਹੇ ਕਰਦਾ ਹੈ, ਸਗੋਂ ਇਹ ਵੀ ਦਰਸਾਉਂਦਾ ਹੈ ਕਿ ਕਿਵੇਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਥਿਤ ਸ਼ਹਿ ’ਤੇ ਨਿਯਮਾਂ ਦੀ ਬਲੀ ਦਿੱਤੀ ਜਾ ਰਹੀ ਹੈ।

ਕੀ ਹੈ ਪੂਰਾ ਵਿਵਾਦ?
ਬੱਸ ਸਟੈਂਡ ਦੇ ਬਿਲਕੁੱਲ ਨਜ਼ਦੀਕ ਸਥਿਤ ਆਈ. ਡੀ. ਐੱਚ. ਮਾਰਕੀਟ ਨਗਰ ਨਿਗਮ ਦੀ ਸੰਪਤੀ ਹੈ। ਇੱਥੇ ਦੁਕਾਨ ਨੰਬਰ 14 ਅਤੇ 15 ਦਾ ਗਰਾਊਂਡ ਫਲੋਰ ਨਿਗਮ ਵੱਲੋਂ ਕਿਰਾਏ ’ਤੇ ਦਿੱਤਾ ਗਿਆ ਹੈ। ਹੈਰਾਨੀਜਨਕ ਤੱਥ ਇਹ ਹੈ ਕਿ ਇਨ੍ਹਾਂ ਕਿਰਾਏ ਦੀਆਂ ਦੁਕਾਨਾਂ ਦੇ ਵਿਚਕਾਰੋਂ ਪੌੜੀਆਂ ਕੱਢ ਕੇ ਉੱਪਰਲੀਆਂ ਮੰਜ਼ਿਲਾਂ ਤੱਕ ਰਸਤਾ ਬਣਾਇਆ ਗਿਆ ਹੈ। ਪਿਛਲੇ ਡੇਢ ਮਹੀਨੇ ਤੋਂ ਇੱਥੇ ਉਸਾਰੀ ਦਾ ਕੰਮ ਲਗਾਤਾਰ ਜਾਰੀ ਹੈ। ਬਿਨਾਂ ਕਿਸੇ ਮਨਜ਼ੂਰਸ਼ੁਦਾ ਨਕਸ਼ੇ ਦੇ ਦੁਕਾਨਾਂ ਦੇ ਉੱਪਰ ਦੋ ਹੋਰ ਮੰਜ਼ਿਲਾਂ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ, ਜੋ ਹੁਣ ਚੌਥੀ ਮੰਜ਼ਿਲ ਤੱਕ ਪਹੁੰਚ ਚੁੱਕੀਆਂ ਹਨ। ਸਥਾਨਕ ਲੋਕਾਂ ਅਤੇ ਵਪਾਰੀਆਂ ਦਾ ਕਹਿਣਾ ਹੈ ਕਿ ਇਹ ਇਮਾਰਤ ਹੁਣ ਇਕ ‘ਹੋਟਲ-ਨੁਮਾ’ ਰੂਪ ਧਾਰਨ ਕਰ ਚੁੱਕੀ ਹੈ।

ਅਧਿਕਾਰੀਆਂ ਦੀ ਚੁੱਪ ਅਤੇ ਕੁੰਭਕਰਨੀ ਨੀਂਦ
ਇਸ ਪੂਰੇ ਮਾਮਲੇ ’ਚ ਸਭ ਤੋਂ ਵੱਡਾ ਸਵਾਲ ਨਗਰ ਨਿਗਮ ਦੇ ਐੱਮ. ਟੀ. ਪੀ. ਅਤੇ ਅਸਟੇਟ ਵਿਭਾਗ ਦੀ ਭੂਮਿਕਾ ’ਤੇ ਉੱਠ ਰਿਹਾ ਹੈ। ਸ਼ਹਿਰ ਦੇ ਐਨ ਵਿਚਕਾਰ ਇੰਨੀ ਵੱਡੀ ਇਮਾਰਤ ਬਿਨਾਂ ਕਿਸੇ ਰੋਕ-ਟੋਕ ਦੇ ਬਣ ਰਹੀ ਹੈ ਪਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਇੰਝ ਵਿਵਹਾਰ ਕਰ ਰਹੇ ਹਨ ਜਿਵੇਂ ਉਹ ਲੰਬੀ ਛੁੱਟੀ ’ਤੇ ਹੋਣ। ਜਦੋਂ ਮੀਡੀਆ ਵੱਲੋਂ ਐੱਮ. ਟੀ. ਪੀ. ਅਧਿਕਾਰੀ ਨਰਿੰਦਰ ਸ਼ਰਮਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫ਼ੋਨ ਚੁੱਕਣਾ ਵੀ ਮੁਨਾਸਿਬ ਨਹੀਂ ਸਮਝਿਆ। ਅਧਿਕਾਰੀਆਂ ਦੀ ਇਹ ਬੇਰੁਖ਼ੀ ਸਿੱਧੇ ਤੌਰ ’ਤੇ ਉਨ੍ਹਾਂ ਦੀ ਮਿਲੀਭੁਗਤ ਵੱਲ ਇਸ਼ਾਰਾ ਕਰਦੀ ਹੈ।

ਸਮਾਜ ਸੇਵਕਾਂ ਅਤੇ ਵਪਾਰੀਆਂ ’ਚ ਭਾਰੀ ਰੋਸ
ਸਮਾਜ ਸੇਵੀ ਜੈ ਗੋਪਾਲ ਲਾਲੀ ਨੇ ਇਸ ਮਾਮਲੇ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਨਿਗਮ ਦੀ ਜਾਇਦਾਦ ਨੂੰ ਨਿੱਜੀ ਹਿੱਤਾਂ ਲਈ ਵਰਤਣ ਦਾ ਇਕ ਨੰਗਾ-ਨਾਚ ਹੈ। ਉਨ੍ਹਾਂ ਕਿਹਾ ਕਿ ਨਿਗਮ ਦੇ ਦੋਵੇਂ ਵਿਭਾਗ (ਐੱਮ. ਟੀ. ਪੀ. ਅਤੇ ਅਸਟੇਟ) ਇਕ-ਦੂਜੇ ’ਤੇ ਜ਼ਿੰਮੇਵਾਰੀ ਸੁੱਟ ਕੇ ਪੱਲਾ ਝਾੜ ਰਹੇ ਹਨ। ਲਾਲੀ ਅਨੁਸਾਰ ਇਨ੍ਹਾਂ ਦੁਕਾਨਾਂ ਨਾਲ ਸਬੰਧਤ ਰਿਕਾਰਡ 2004 ਦੇ ਹਨ, ਜਿਨ੍ਹਾਂ ’ਚ ਕਈ ਤਕਨੀਕੀ ਖਾਮੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਨਿਗਮ ਦਾ ਅਸਟੇਟ ਵਿਭਾਗ ਸ਼ਹਿਰ ’ਚ ਰੋਜ਼ਾਨਾ ਨਾਜਾਇਜ਼ ਕਬਜ਼ਿਆਂ ’ਤੇ ਪੀਲਾ ਪੰਜਾ ਚਲਾਉਂਦਾ ਹੈ, ਤਾਂ ਆਈ. ਡੀ. ਐੱਚ. ਮਾਰਕੀਟ ਦੀ ਇਸ ਵੱਡੀ ਇਮਾਰਤ ਵੇਲੇ ਉਸ ਦੀਆਂ ਅੱਖਾਂ ’ਤੇ ਪੱਟੀ ਕਿਉਂ ਬੱਝੀ ਹੋਈ ਹੈ?

ਹਾਦਸੇ ਨੂੰ ਸੱਦਾ ਦੇ ਰਿਹਾ ਹੈ ਗੈਰ-ਕਾਨੂੰਨੀ ਢਾਂਚਾ
ਵਪਾਰੀਆਂ ਦਾ ਕਹਿਣਾ ਹੈ ਕਿ ਮਾਰਕੀਟ ’ਚ ਪਹਿਲਾਂ ਹੀ ਜਗ੍ਹਾ ਦੀ ਕਮੀ ਹੈ ਅਤੇ ਉੱਪਰੋਂ ਇਸ ਤਰ੍ਹਾਂ ਦੇ ਭਾਰੀ ਨਾਜਾਇਜ਼ ਨਿਰਮਾਣ ਨਾਲ ਇਮਾਰਤ ਦੀ ਮਜ਼ਬੂਤੀ ’ਤੇ ਵੀ ਸਵਾਲ ਉੱਠ ਰਹੇ ਹਨ। ਬਿਨਾਂ ਕਿਸੇ ਇੰਜੀਨੀਅਰਿੰਗ ਮਨਜ਼ੂਰੀ ਅਤੇ ਨਕਸ਼ੇ ਦੇ ਖੜ੍ਹੀਆਂ ਕੀਤੀਆਂ ਗਈਆਂ ਇਹ ਮੰਜ਼ਿਲਾਂ ਭਵਿੱਖ ’ਚ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ-ਉਹ ਨਿਰਮਾਣ ਕਰਤਾ ਜਾਂ ਉਹ ਅਧਿਕਾਰੀ ਜਿਨ੍ਹਾਂ ਨੇ ਅੱਖਾਂ ਮੀਟ ਕੇ ਇਸ ਨੂੰ ਬਣਨ ਦਿੱਤਾ?

ਜਨਤਾ ਦੀ ਮੰਗ
ਅੰਮ੍ਰਿਤਸਰ ਦੀ ਜਨਤਾ ਅਤੇ ਵਪਾਰੀ ਵਰਗ ਹੁਣ ਇਹ ਦੇਖਣਾ ਚਾਹੁੰਦਾ ਹੈ ਕਿ ਕੀ ਪ੍ਰਸ਼ਾਸਨ ਇਸ ਨਾਜਾਇਜ਼ ਨਿਰਮਾਣ ਵਿਰੁੱਧ ਕੋਈ ਸਖ਼ਤ ਕਾਰਵਾਈ ਕਰੇਗਾ ਜਾਂ ਨਹੀਂ। ਕੀ ਇਸ ਇਮਾਰਤ ਨੂੰ ਸੀਲ ਕੀਤਾ ਜਾਵੇਗਾ? ਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮਾਲਕਾਂ ਅਤੇ ਲਾਪ੍ਰਵਾਹ ਅਧਿਕਾਰੀਆਂ ’ਤੇ ਕੋਈ ਕਾਰਵਾਈ ਹੋਵੇਗੀ?

ਇਹ ਮਾਮਲਾ ਸਿਰਫ਼ ਇਕ ਦੁਕਾਨ ਦਾ ਨਹੀਂ ਹੈ, ਸਗੋਂ ਇਹ ਨਗਰ ਨਿਗਮ ਦੀ ਸਾਖ ਦਾ ਸਵਾਲ ਹੈ। ਜੇਕਰ ਅੱਜ ਇਕ ਮਾਰਕੀਟ’ਚ ਅਜਿਹਾ ਨਿਰਮਾਣ ਸਫ਼ਲ ਹੋ ਜਾਂਦਾ ਹੈ, ਤਾਂ ਇਹ ਹੋਰਨਾਂ ਨਜਾਇਜ਼ ਕਬਜ਼ਾਧਾਰੀਆਂ ਲਈ ਵੀ ਰਾਹ ਪੱਧਰਾ ਕਰੇਗਾ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਵੇ ਅਤੇ ਕਾਨੂੰਨ ਦਾ ਰਾਜ ਸਥਾਪਿਤ ਕੀਤਾ ਜਾਵੇ।

ਮੇਰੇ ਕੋਲ ਅਜੇ ਤੱਕ ਸ਼ਿਕਾਇਤ ਨਹੀਂ ਆਈ : ਕਮਿਸ਼ਨਰ
ਜਦੋਂ ਇਸ ਗੰਭੀਰ ਮਾਮਲੇ ਬਾਰੇ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਜਵਾਬ ਵੀ ਹੈਰਾਨੀਜਨਕ ਸੀ। ਉਨ੍ਹਾਂ ਕਿਹਾ ਕਿ ਮੇਰੇ ਕੋਲ ਅਜੇ ਤੱਕ ਇਸ ਮਾਮਲੇ ਦੀ ਕੋਈ ਰਸਮੀ ਸ਼ਿਕਾਇਤ ਨਹੀਂ ਪਹੁੰਚੀ ਹੈ। ਮੈਂ ਜਾਂਚ ਕਰਵਾਉਦਾ ਹਾਂ।

ਕੰਮ ਨੂੰ ਬੰਦ ਕਰਵਾ ਦਿੱਤਾ ਗਿਆ : ਨਰਿੰਦਰ ਸ਼ਰਮਾ
ਇਸ ਸਬੰਧੀ ਜਦੋਂ ਨਰਿੰਦਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਕਿਹਾ ਕਿ ਏ. ਟੀ. ਪੀ. ਡਿਊਟੀ ਲਾਈ ਗਈ ਸੀ ਤੇ ਉਥੇ ਚੱਲ ਰਹੇ ਕੰਮ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰਨ ਲਈ ਕਹਿ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Two floors
  • constructed
  • municipal shop
  • law

ਐਤਵਾਰ ਨੂੰ 7 ਘੰਟੇ ਲੰਬਾ Power Cut ! Punjab ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

NEXT STORY

Stories You May Like

  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • khalistani activities intensify in canada
    ਕੈਨੇਡਾ ’ਚ ਖ਼ਾਲਿਸਤਾਨੀ ਸਰਗਰਮੀਆਂ ਤੇਜ਼, ਤਿਰੰਗੇ ਦੀ ਬੇਅਦਬੀ ’ਤੇ ਸਰਕਾਰ ਦੀ ਚੁੱਪ ’ਤੇ ਸਵਾਲ
  • attempt to rob a goldsmith  s shop in broad daylight in patti
    ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ ਨੌਜਵਾਨ ਫ਼ਰਾਰ
  • abhinav shukla questions punjab police over rising crime
    ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ
  • moga  theft at a grocery store
    ਮੋਗਾ: ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ ਨਕਾਬਪੋਸ਼ ਚੋਰ
  • fire in gaushala road
    ਗਊਸ਼ਾਲਾ ਰੋਡ ’ਤੇ ਬਿਲਡਿੰਗ ਮਟੀਰੀਅਲ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • thieves break through wall to target mobile phone shop
    ਕੰਧ ਤੋੜ ਚੋਰਾਂ ਨੇ ਮੋਬਾਈਲਾਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੀਮਤੀ ਸਾਮਾਨ ਚੋਰੀ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +