ਜਲਾਲਾਬਾਦ (ਆਦਰਸ਼) : ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ 'ਤੇ ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਇਲਾਕੇ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ। ਟਾਹਲਾ ਸਾਹਿਬ ਗੁਰਦੁਆਰਾ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ਕੋਲ ਆਈ 20 ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਦੌਰਾਨ ਦੋ ਅਣਵਿਆਹੇ ਨੌਜਵਾਨਾਂ ਦੀ ਮੌਕੇ 'ਤੇ ਦਰਦਨਾਕ ਮੌਤ ਹੋ ਗਈ, ਜਦਕਿ ਕਾਰ ਸਵਾਰ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀ ਲਾਧੂਕਾ ਦੇ ਰਹਿਣ ਵਾਲੇ ਸਾਜਨ ਕੁਮਾਰ ਪੁੱਤਰ ਜਗਦੀਸ਼ ਸਿੰਘ ਅਤੇ ਵਿਸ਼ਾਲ ਕੁਮਾਰ ਪੁੱਤਰ ਖ਼ਰੈਤ ਲਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲੈਣ ਲਈ ਫ਼ਰੀਦਕੋਟ ਜਾ ਰਹੇ ਸਨ ਜਿਵੇਂ ਹੀ ਉਹ ਟਾਹਲਾ ਸਾਹਿਬ ਗੁਰਦੁਆਰਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਆਈ 20 ਕਾਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਨੌਜਵਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਅਤੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ।
ਇਹ ਵੀ ਪੜ੍ਹੋ : ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ, ਬਚਾਉਣ ਗਿਆ ਪਿਓ ਵੀ ਰੁੜ੍ਹਿਆ
ਇਸ ਹਾਦਸੇ 'ਚ ਕਾਰ ਸਵਾਰ ਗੁਰਜੀਤ ਸਿੰਘ ਪੁੱਤਰ ਭਜਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੁਲਦੀਪ ਕੌਰ ਵਾਸੀ ਗੱਜ ਰਵਾਲ ਲੁਧਿਆਣਾ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਜ਼ਖ਼ਮੀ ਹੋਏ ਪਤੀ-ਪਤਨੀ ਨੂੰ ਤੁਰੰਤ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਮੀਰ ਖ਼ਾਸ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
ਇਸ ਦਰਦਨਾਕ ਹਾਦਸੇ ਤੋਂ ਬਾਅਦ ਮੰਡੀ ਲਾਧੂਕਾ ਇਲਾਕੇ ਵਿਚ ਗ਼ਮ ਦਾ ਮਾਹੌਲ ਹੈ। ਦੋਸਤਾਂ ਨਾਲ ਹੱਸਦੇ-ਖੇਡਦੇ ਘਰੋਂ ਨਿਕਲੇ ਨੌਜਵਾਨਾਂ ਦੀਆਂ ਲਾਸ਼ਾਂ ਵਾਪਸ ਆਉਣ ਦੀ ਖ਼ਬਰ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇਲਾਕਾ ਵਾਸੀਆਂ ਨੇ ਸੜਕ ਹਾਦਸਿਆਂ ਵਿਚ ਵੱਧ ਰਹੀਆਂ ਮੌਤਾਂ 'ਤੇ ਚਿੰਤਾ ਜਿਤਾਉਂਦੇ ਹੋਏ ਪ੍ਰਸ਼ਾਸਨ ਤੋਂ ਸੜਕ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ ਰੋਕਣ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘਰ 'ਚ ਆ ਕੇ ਡੀਜ਼ਲ ਨਾਲ ਅੱਗ ਲਗਾਉਣ ਦੇ ਦੋਸ਼ 'ਚ 11 ਲੋਕਾਂ ਖ਼ਿਲਾਫ਼ ਪਰਚਾ ਦਰਜ
NEXT STORY