ਲੁਧਿਆਣਾ (ਗੌਤਮ): ਵਿਆਹ ਦੀ ਇਰਾਦੇ ਨਾਲ ਨਾਬਾਲਗਾ ਨੂੰ ਕਿਡਨੈਪ ਕਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਨਾਬਾਲਗਾ ਦੇ ਪਿਤਾ ਦੇ ਬਿਆਨਾਂ 'ਤੇ ਜਵਾਹਰ ਨਗਰ ਕੈਂਪ ਦੇ ਰਹਿਣ ਵਾਲੇ ਰਿਤੇਸ਼ ਵਰਮਾ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਾਬਾਲਗਾ ਦੇ ਪਿਤਾ ਨੇ ਦੱਸਿਆ ਕਿ ਉਸ ਦੀ 17 ਸਾਲਾ ਧੀ ਬਿਨਾ ਦੱਸੇ ਕਿੱਧਰੇ ਚਲੀ ਗਈ। ਉਸ ਦੀ ਕਾਫੀ ਭਾਲ ਕੀਤੀ ਗਈ, ਪਰ ਕੁਝ ਪਤਾ ਨਹੀਂ ਲੱਗਿਆ। ਉਸ ਨੂੰ ਪੂਰਾ ਯਕੀਨ ਹੈ ਕਿ ਰਿਤੇਸ਼ ਵਰਮਾ ਨੇ ਹੀ ਉਸ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਕਿਡਨੈਪ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਕ ਹੋਰ ਮਾਮਲੇ ਵਿਚ ਇਸੇ ਥਾਣੇ ਦੀ ਪੁਲਸ ਨੂੰ ਨਾਬਲਗਾ ਨੂੰ ਕਿਡਨੈਪ ਕਰਨ ਦੇ ਦੋਸ਼ ਹੇਠ ਉਸ ਦੇ ਪਿਤਾ ਦੇ ਬਿਆਨਾਂ 'ਤੇ ਗਾਜ਼ੀਆਬਾਦ ਦੇ ਰਹਿਣ ਵਾਲੇ ਅਕਸ਼ੇ ਕੁਮਾਰ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਨਾਬਾਲਗਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ 17 ਸਾਲਾ ਧੀ ਘਰੋਂ ਕੰਮ 'ਤੇ ਗਈ ਸੀ, ਪਰ ਵਾਪਸ ਨਹੀਂ ਪਰਤੀ। ਉਨ੍ਹਾਂ ਨੂੰ ਯਕੀਨ ਹੈ ਕਿ ਅਕਸ਼ੇ ਕੁਮਾਰ ਨੇ ਉਨ੍ਹਾਂ ਦੀ ਧੀ ਨੂੰ ਵਿਆਹ ਦੇ ਇਰਾਦੇ ਨਾਲ ਕਿਡਨੈਪ ਕੀਤਾ ਹੈ।
ਦਿੱਲੀ ਦੇ ਉਪ-ਰਾਜਪਾਲ ਬਣੇ ਤਰਨਜੀਤ ਸਿੰਘ ਸੰਧੂ, ਅੰਮ੍ਰਿਤਸਰ ਲਈ ਕੇਂਦਰੀ ਪ੍ਰੋਜੈਕਟਾਂ ਦੀ ਵਧੀ ਉਮੀਦ
NEXT STORY