ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਸਕੂਲਾਂ ਵਿਚ ਚੱਲ ਰਹੀਆਂ ਦਸੰਬਰ ਮਹੀਨੇ ਦੀਆਂ ਸਰਕਾਰੀ ਛੁੱਟੀਆਂ ਮਗਰੋਂ ਫਿਰ ਤੋਂ ਲਗਾਤਾਰ ਦੋ ਛੁੱਟੀਆਂ ਆ ਰਹੀਆਂ ਹਨ, ਜਿਸ ਕਰਕੇ ਸਾਰੇ ਸਕੂਲ-ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਵੱਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਜਨਵਰੀ ਮਹੀਨੇ ਦੇ ਚੜ੍ਹਦਿਆਂ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਮਜ਼ਦੂਰ ਦੀ ਦਰਦਨਾਕ ਮੌਤ
6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਵਪਾਰਕ ਅਦਾਰਿਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ 5 ਤਾਰੀਖ਼ ਨੂੰ ਐਤਵਾਰ ਹੈ, ਜਿਸ ਕਰਕੇ 5 ਅਤੇ 6 ਤਾਰੀਖ਼ ਨੂੰ ਸਰਕਾਰੀ ਦਫ਼ਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਅਜੇ ਦਸੰਬਰ ਮਹੀਨੇ ਦੀਆਂ ਸਕੂਲਾਂ ਵਿਚ ਸਰਕਾਰੀ ਛੁੱਟੀਆਂ ਚੱਲ ਰਹੀਆਂ ਹਨ, ਜੋਕਿ 31 ਦਸੰਬਰ ਤੱਕ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਚੜ੍ਹਦੀ ਸਵੇਰ ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਤੇ ਭਗਵਾਨਪੁਰੀਆ ਗੈਂਗ 'ਚ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
NEXT STORY