ਸ੍ਰੀ ਗੋਇੰਦਵਾਲ ਸਾਹਿਬ, (ਪੰਛੀ)- ਦਰਸ਼ਨ ਸਿੰਘ ਮਾਨ ਐੱਸ. ਐੱਸ. ਪੀ. ਤਰਨਤਾਰਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ. ਆਈ. ਸੁਖਰਾਜ ਸਿੰਘ ਮੁੱਖ ਅਫਸਰ ਥਾਣਾ ਚੋਹਲਾ ਸਾਹਿਬ ਸਮੇਤ ਸਾਥੀਆਂ ਨਾਲ ਗਸ਼ਤ ਦੌਰਾਨ ਪਿੰਡ ਮੋਹਣਪੁਰਾ ਪੁੱਜੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਮਨਦੀਪ ਸਿੰਘ ਪੁੱਤਰ ਪਾਲ ਸਿੰਘ ਵਾਸੀ ਮੁੰਡਾਪਿੰਡ, ਸੁਖਦੇਵ ਸਿੰਘ ਉਰਫ ਕਾਲਾ ਪੁੱਤਰ ਦਲਬੀਰ ਸਿੰਘ ਵਾਸੀ ਫੈਲੋਕੇ ਅਤੇ ਨਛੱਤਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਠੱਠੀਆਂ ਮਹੰਤਾਂ ਸਵਿਫਟ ਗੱਡੀ ’ਤੇ ਚੋਹਲਾ ਸਾਹਿਬ ਦੇ ਏਰੀਆ ਵਿਚ ਹੈਰੋਇਨ ਦੀ ਸਪਲਾਈ ਕਰਦੇ ਹਨ, ਜਿਸ ’ਤੇ ਐੱਸ. ਆਈ. ਸੁਖਰਾਜ ਸਿੰਘ ਨੇ ਨਾਕਾਬੰਦੀ ਕੀਤੀ ਤਾਂ ਸਵਿਫਟ ਗੱਡੀ ਵਰਿਆ ਵਾਲੀ ਸਡ਼ਕ ਤੋਂ ਪਿੰਡ ਮੋਹਣਪੁਰਾ ਨੂੰ ਆਉਂਦੀ ਦਿਖਾਈ ਦਿੱਤੀ। ਇਸ ਦੌਰਾਨ ਗੱਡੀ ਦੇ ਡਰਾਈਵਰ ਨੇ ਪੁਲਸ ਨੂੰ ਦੇਖ ਕੇ 50-60 ਗਜ਼ ਪਿੱਛੇ ਗੱਡੀ ਨੂੰ ਬ੍ਰੇਕ ਮਾਰ ਦਿੱਤੀ ਅਤੇ ਆਪਣੀ ਪੈਂਟ ਦੀ ਜੇਬ ’ਚੋਂ ਕਾਲੇ ਰੰਗ ਦਾ ਮੋਮੀ ਲਿਫਾਫਾ ਸੁੱਟ ਕੇ ਝੋਨੇ ਵਿਚ ਦੀ ਪਹਾਡ਼ ਵਾਲੀ ਬਾਹੀ ਨੂੰ ਦੌਡ਼ ਗਿਆ, ਜਿਸ ਨੂੰ ਐੱਸ. ਆਈ. ਸੁਖਰਾਜ ਸਿੰਘ ਪਹਿਲਾਂ ਤੋਂ ਹੀ ਜਾਣਦਾ ਸੀ, ਜਿਸ ਦਾ ਨਾਮ ਮਨਦੀਪ ਸਿੰਘ ਪੁੱਤਰ ਪਾਲ ਸਿੰਘ ਵਾਸੀ ਮੁੰਡਾਪਿੰਡ ਹੈ। ਬਾਕੀ ਦੋਵਾਂ ਸਵਾਰਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਉਨ੍ਹਾਂ ਦਾ ਨਾਂ ਪਤਾ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਪਣੇ ਨਾਂ ਨਛੱਤਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਠੱਠੀਆਂ ਮਹੰਤਾਂ ਥਾਣਾ ਸਰਹਾਲੀ ਤੇ ਸੁਖਦੇਵ ਸਿੰਘ ਉਰਫ ਕਾਲਾ ਪੁੱਤਰ ਦਲਬੀਰ ਸਿੰਘ ਫੈਲੋਕੇ ਥਾਣਾ ਗੋਇੰਦਵਾਲ ਸਾਹਿਬ ਦੱਸਿਆ, ਜਿਨ੍ਹਾਂ ਦੀ ਤਲਾਸ਼ੀ ਕਰਨ ’ਤੇ ਸੁਖਦੇਵ ਸਿੰਘ ਦੇ ਕਬਜ਼ੇ ’ਚੋਂ 10 ਗ੍ਰਾਮ ਹੈਰੋਇਨ ਅਤੇ ਨਛੱਤਰ ਸਿੰਘ ਦੇ ਕਬਜ਼ੇ ’ਚੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਦੌਡ਼ੇ ਹੋਏ ਵਿਅਕਤੀ ਵੱਲੋਂ ਸੁੱਟੇ ਗਏ ਮੋਮੀ ਲਿਫਾਫੇ ’ਚੋਂ 320 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਮੁਕੱਦਮਾ ਨੰਬਰ 83 ਤਹਿਤ ਜੁਰਮ 21, 61, 85 ਐੱਨ. ਡੀ. ਪੀ. ਐੱਸ. ਐਕਟ ਦਰਜ ਕੀਤਾ ਗਿਆ ਅਤੇ ਬਾਕੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਦੌਡ਼ੇ ਹੋਏ ਵਿਅਕਤੀ ਦੀ ਗ੍ਰਿਫਤਾਰੀ ਲਈ ਰੇਡ ਕੀਤੀ ਜਾ ਰਹੀ ਹੈ।
ਆਰ. ਐੱਮ. ਪੀ. ਡਾਕਟਰਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਦਾ ਘਿਰਾਓ
NEXT STORY